ਸੁਖਬੀਰ ਬਾਦਲ ਨੇ ਕੀਤਾ ਰਾਮਿੰਦਰ ਆਵਲਾ ਦਾ ਪਾਰਟੀ ਚ’ ਸਵਾਗਤ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਅਹਿਮ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਹਿ ਚੁੱਕੇ ਰਾਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ

ਸੁਖਬੀਰ ਬਾਦਲ ਨੇ ਕਿਹਾ ਕਿ ਰਾਮਿੰਦਰ ਸਿੰਘ ਆਵਲਾ ਦੇ ਪਾਰਟੀ ਵਿੱਚ ਆਉਣ ਨਾਲ ਅਕਾਲੀ ਦਲ ਨੂੰ ਜਲਾਲਾਬਾਦ ਦੇ ਨਾਲ-ਨਾਲ ਸਮੁੱਚੇ ਸਰਹੱਦੀ ਖੇਤਰ ਵਿੱਚ ਆਪਣਾ ਸੰਗਠਨ ਮਜ਼ਬੂਤ ਕਰਨ ਵਿੱਚ ਮਦਦ ਮਿਲਣ ਦੀ ਉਮੀਦ ਹੈ

ਜਲਾਲਾਬਾਦ ਨਾਲ ਆਪਣੇ ਸਿਆਸੀ ਸਬੰਧਾਂ ਦਾ ਕੀਤਾ ਜ਼ਿਕਰ

ਆਪਣੇ ਸੰਦੇਸ਼ ਵਿੱਚ ਸੁਖਬੀਰ ਬਾਦਲ ਨੇ ਜਲਾਲਾਬਾਦ ਹਲਕੇ ਨਾਲ ਆਪਣੇ ਸਿਆਸੀ ਰਿਸ਼ਤੇ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਇਸ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਤਿੰਨ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਨੇ ਅਕਾਲੀ ਸਰਕਾਰਾਂ ਦੇ ਕਾਰਜਕਾਲ ਦੌਰਾਨ ਇਸ ਇਲਾਕੇ ਵਿੱਚ ਹੋਏ ਵਿਕਾਸ ਕਾਰਜਾਂ ਦਾ ਵੀ ਜ਼ਿਕਰ ਕੀਤਾ

2027 ਦੀਆਂ ਚੋਣਾਂ ’ਤੇ ਅਕਾਲੀ ਦਲ ਦੀ ਨਜ਼ਰ

ਸੁਖਬੀਰ ਬਾਦਲ ਨੇ ਆਸ ਜਤਾਈ ਕਿ ਰਾਮਿੰਦਰ ਸਿੰਘ ਆਵਲਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ। ਉਨ੍ਹਾਂ ਨੇ ਖ਼ਾਸ ਤੌਰ ’ਤੇ ਜਲਾਲਾਬਾਦ ਅਤੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਪਾਰਟੀ ਦੇ ਆਧਾਰ ਨੂੰ ਮਜ਼ਬੂਤ ਕਰਨ ਦੀ ਗੱਲ ਕਹੀ