ਬਲਤੇਜ ਪੰਨੂ ਨੇ ਸਾਂਝੀ ਕੀਤੀ ਜਲੰਧਰ ਮੈਰਾਥਨ ਦੀ ਝਲਕ, ਕਿਹਾ- ਪੰਜਾਬ ਮੁੜ ਰੰਗਲਾ ਪੰਜਾਬ ਬਣਨ ਵੱਲ ਤੁਰ ਪਿਆ

ਜਲੰਧਰ: ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਪੰਜਾਬ ਦੇ ਨੌਜਵਾਨਾਂ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਸਿੱਖਿਆ ਵੱਲ ਪ੍ਰੇਰਿਤ ਕਰਨ ਲਈ ਮੌਜੂਦਾ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਨੌਜਵਾਨ ਵੱਡੀ ਗਿਣਤੀ ਵਿੱਚ ਸਕਾਰਾਤਮਕ ਗਤੀਵਿਧੀਆਂ ਨਾਲ ਜੁੜ ਰਹੇ ਹਨ।

ਉਨ੍ਹਾਂ ਜਲੰਧਰ ਵਿੱਚ ਹੋਏ ਨੌਜਵਾਨਾਂ ਦੇ ਇਕੱਠ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਵੇਰੇ ਤੜਕਸਾਰ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਦੇ ਨੌਜਵਾਨ ਇੱਕ ਨਵੇਂ ਰਾਹ ਵੱਲ ਵਧ ਰਹੇ ਹਨ।

ਬਲਤੇਜ ਪੰਨੂ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਪੰਜਾਬ ਮੁੜ ਖੇਡਾਂ, ਤੰਦਰੁਸਤੀ ਅਤੇ ਤਰੱਕੀ ਦੇ ਰਾਹ ‘ਤੇ ਅੱਗੇ ਵਧ ਰਿਹਾ ਹੈ ਅਤੇ ਸੂਬਾ ਮੁੜ “ਰੰਗਲਾ ਪੰਜਾਬ” ਬਣਨ ਵੱਲ ਕਦਮ ਵਧਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਇਹ ਊਰਜਾ ਪੰਜਾਬ ਦੇ ਭਵਿੱਖ ਲਈ ਇੱਕ ਚੰਗਾ ਸੰਦੇਸ਼ ਹੈ