ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੇਵਾ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਇੱਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਰੂਪਨਗਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ PCS ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਮੁਅੱਤਲੀ ਦਾ ਮੁੱਖ ਕਾਰਨ
ਮੁਅੱਤਲ ਕੀਤੇ ਗਏ ਅਧਿਕਾਰੀ ਦੀ ਪਛਾਣ ਸ਼੍ਰੀ ਗੁਰਵਿੰਦਰ ਸਿੰਘ ਜੌਹਲ (PCS) ਵਜੋਂ ਹੋਈ ਹੈ, ਜੋ ਇਸ ਸਮੇਂ ਖੇਤਰੀ ਟਰਾਂਸਪੋਰਟ ਅਥਾਰਟੀ (RTO), ਰੋਪੜ ਵਜੋਂ ਸੇਵਾ ਨਿਭਾ ਰਹੇ ਸਨ।
ਮੁਅੱਤਲੀ ਦਾ ਮੁੱਖ ਕਾਰਨ ਇਹ ਹੈ ਕਿ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਦੇ ਸਬੰਧ ਵਿੱਚ ਆਯੋਜਿਤ ਲਾਈਟ ਐਂਡ ਸਾਊਂਡ ਸ਼ੋਅ ਲਈ ਯਾਤਰੀ ਬੱਸਾਂ ਸਮੇਂ ਸਿਰ ਮੁਹੱਈਆ ਨਹੀਂ ਕਰਵਾਈਆਂ ਗਈਆਂ। ਇਸ ਦੇਰੀ ਕਾਰਨ ਸਰਕਾਰੀ ਪ੍ਰੋਗਰਾਮ ਵਿੱਚ ਵੱਡੀ ਵਿਘਨ ਪਿਆ। ਸਰਕਾਰ ਨੇ ਇਸ ਗੈਰ-ਜ਼ਿੰਮੇਵਾਰਾਨਾ ਰਵੱਈਏ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਰਵਾਈ ਕੀਤੀ ਹੈ, PCS ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ

#RTOGurwinderSingh #PunjabNews #breakingNews #LatestNews
