ED ਨੇ ਕਾਂਗਰਸ ਦੇ ਸੀਨੀਅਰ ਆਗੂ ਸਾਧੂੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫਤਾਰ

ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰਨ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਈਡੀ ਨੇ ਸਾਧੂ ਸਿੰਘ ਧਰਮਸੋਤ ਨੂੰ ਕਥਿਤ ਜੰਗਲਾਤ ਘੁਟਾਲੇ ਦੇ ਵਿੱਚ ਪੁੱਛਗਿੱਛ ਲਈ ਜਲੰਧਰ ਬੁਲਾਇਆ ਸੀ ਅਤੇ ਇਸ ਦੌਰਾਨ ਈਡੀ ਨੇ ਸਾਧੂ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮੰਗਲਵਾਰ ਨੂੰ ਈਡੀ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਸਕਦੀ ਹੈ। ਇਸਤੋਂ ਪਹਿਲਾਂ ਨੂੰ ਧਰਮਸੋਤ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਦੋ ਵਾਰ ਗ੍ਰਿਫ਼ਤਾਰ ਕੀਤਾ ਸੀ। ਸਾਬਕਾ ਮੰਤਰੀ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ‘ਚ ਫਿਰ ਗ੍ਰਿਫ਼ਤਾਰ ਕੀਤਾ ਗਿਆ।

Tags :