ਬੀਤੇ ਦਿਨ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੂੰ 11 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋ ਉਹਨਾ ਦੇ ਘਰ ਤੋ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ। ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੰਜੇ ਸਿੰਘ ਦੀ ਗ੍ਰਿਫ਼ਤਾਰੀ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਮੁੱਖ ਮੰਤਰੀ ਨੇ ਭਾਜਪਾ ਦੀ ਅਗਵਾਈ ਵਾਲੇ ਕੇਂਦਰ ‘ਤੇ ਬਿਨਾਂ ਰੋਕ-ਟੋਕ ਹਮਲਾ ਬੋਲਦਿਆਂ ਕਿਹਾ ਕਿ ਇਸਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ “ਨਿਰਾਸ਼ਾ” ਨੂੰ ਉਜਾਗਰ ਕਰ ਦਿੱਤਾ ਹੈ। ਸੰਜੇ ਸਿੰਘ ਦੀ ਗ੍ਰਿਫਤਾਰੀ ਖਿਲਾਫ ਕਾਨੂੰਨੀ ਲੜਾਈ ਲੜਾਂਗੇ। ਦੂਜੇ ਪਾਸੇ ਗ੍ਰਿਫਤਾਰੀ ਤੋ ਪਹਿਲਾ ਸੰਜੇ ਸਿੰਘ ਦਾ ਇੱਕ ਬਿਆਨ ਸਾਹਮਣੇ ਆਇਆ ਸੀ, ਜਿਸ ਵਿੱਚ ਉਹਨਾ ਨੇ ਕਿਹਾ ਕਿ, ਮਰਨਾ ਮਨਜ਼ੂਰ ਹੈ, ਪਰ ਡਰਨਾ ਨਹੀਂ।
