ਰੁਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਕਿ ਰੋਜ਼ਾਨਾ ਲੱਖਾ ਸਿਰ ਝੁਕਦੇ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ ਇਥੇ ਸ੍ਰੀ ਦਰਬਾਰ ਸਾਹਿਬ ਵਿਚ ਦੇਸ਼-ਵਿਦੇਸ਼ ਤੋ ਸੰਗਤ ਆਉਂਦੀ ਹੈ ਉਥੇ ਹੀ ਕਈ ਫਿਲਮੀ ਸਿਤਾਰੇ ਆਪਣੀ ਫ਼ਿਲਮ ਦੀ ਕਾਮਯਾਬੀ ਲਈ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੁੰਦੇ ਹਨ ਜਿਸਦੇ ਚਲਦੇ ਪੰਜਾਬੀ ਅਦਾਕਾਰ ਗੁਰਨਾਮ ਭੁੱਲਰ ਅਤੇ ਸਰਗੁਣ ਮਹਿਤਾ ਆਪਣੀ ਨਵੀਂ ਫ਼ਿਲਮ ਨਿਗਾ ਮਾਰਦਾ ਆਈ ਵੇ ਦੀ ਕਾਮਯਾਬੀ ਦੀ ਅਰਦਾਸ ਕਰਨ ਸ੍ਰੀ ਦਰਬਾਰ ਸਾਹਿਬ ਪਹੁੰਚੇ ਅਤੇ ਅਰਦਾਸ ਕਰਨ ਤੋਂ ਬਾਅਦ ਉਨ੍ਹਾਂ ਸਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਗੁਰਬਾਣੀ ਕੀਰਤਨ ਵੀ ਸਰਵਨ ਕੀਤਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਗੁਰਨਾਮ ਭੁੱਲਰ ਅਤੇ ਸਰਗੁਣ ਮਹਿਤਾ ਨੇ ਕਿਹਾ ਕਿ ਉਹਨਾਂ ਦੀ ਨਵੀਂ ਫ਼ਿਲਮ ਆ ਰਹੀ ਹੈ ਅਤੇ ਜਿਸ ਦੇ ਲਈ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ ਅਤੇ ਵਾਹਿਗੁਰੂ ਦੇ ਚਰਨਾਂ ਅੱਗੇ ਅਰਦਾਸ ਕਰਦੇ ਹਨ ਕਿ ਇਹ ਫਿਲਮ ਕਾਮਯਾਬੀ ਦਵਾਵੈ ਇਸ ਦੇ ਨਾਲ ਹੀ ਸਰਗੁਣ ਮਹਿਤਾ ਨੇ ਕਿਹਾ ਕਿ ਇਸ ਫਿਲਮ ਦੇ ਵਿਚ ਸਭ ਨੂੰ ਸਰਗੁਣ ਮਹਿਤਾ ਦਾ ਅਲਗ ਰੂਪ ਵੇਖਣ ਵਾਲਾ ਹੈ ਜੋ ਕਿ ਦਰਸ਼ਕਾਂ ਨੂੰ ਬੇਹੱਦ ਪਸੰਦ ਆਵੇਗਾ
