ਜਨਤਕ ਆਵਾਜਾਈ ਨੂੰ ਹੋਰ ਬਿਹਤਰ ਬਣਾਉਣ ਲਈ CM ਮਾਨ ਦੀ ਟਰਾਂਸਪੋਰਟ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਚੰਡੀਗੜ੍ਹ: ਪੰਜਾਬ ਵਿੱਚ ਜਨਤਕ ਆਵਾਜਾਈ ਦੀਆਂ ਸਹੂਲਤਾਂ ਨੂੰ ਹੋਰ ਬਿਹਤਰ ਅਤੇ ਲੋਕ-ਪੱਖੀ ਬਣਾਉਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ। ਇਸ ਦੌਰਾਨ ਸਰਕਾਰੀ ਬੱਸ ਸੇਵਾਵਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ‘X’ ’ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਜਨਤਕ ਆਵਾਜਾਈ ਨੂੰ ਹੋਰ ਸੁਚੱਜਾ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਵਿਸ਼ੇ ’ਤੇ ਚਰਚਾ ਹੋਈ

ਸਰਕਾਰੀ ਬੱਸ ਸੇਵਾਵਾਂ ਨੂੰ ਲੋਕ-ਪੱਖੀ ਬਣਾਉਣ ’ਤੇ ਜ਼ੋਰ

CM ਮਾਨ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਬੱਸ ਸੇਵਾਵਾਂ ਨੂੰ ਹੋਰ ਲੋਕ-ਪੱਖੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗ ਦੀ ਕਾਰਜ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਬਿਹਤਰ ਪ੍ਰਬੰਧਨ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਆਵਾਜਾਈ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਸਿੱਧੇ ਤੌਰ ’ਤੇ ਜੁੜੀ ਹੋਈ ਹੈ, ਇਸ ਲਈ ਸਰਕਾਰੀ ਬੱਸ ਸੇਵਾਵਾਂ ਨੂੰ ਸੁਚਾਰੂ ਬਣਾਉਣਾ ਸਰਕਾਰ ਦੀ ਅਹਿਮ ਤਰਜੀਹ ਹੈ।

ਅਧਿਕਾਰੀਆਂ ਨੂੰ ਦਿੱਤੇ ਜ਼ਰੂਰੀ ਨਿਰਦੇਸ਼

ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੀ ਕਾਰਜ ਪ੍ਰਣਾਲੀ, ਸਰਕਾਰੀ ਬੱਸ ਸੇਵਾਵਾਂ ਅਤੇ ਯਾਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਵੱਖ-ਵੱਖ ਪਹਿਲੂਆਂ ’ਤੇ ਵਿਚਾਰ ਕੀਤਾ ਗਿਆ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕੰਮ ਕਰਨ ਲਈ ਕਿਹਾ।

CM ਮਾਨ ਨੇ ਆਪਣੇ ‘X’ ਪੋਸਟ ਰਾਹੀਂ ਕਿਹਾ ਕਿ ਸਰਕਾਰੀ ਟਰਾਂਸਪੋਰਟ ਨੂੰ ਹੋਰ ਪਾਰਦਰਸ਼ੀ, ਸੁਚੱਜਾ ਅਤੇ ਲੋਕਾਂ ਲਈ ਸੁਵਿਧਾਜਨਕ ਬਣਾਉਣ ਵੱਲ ਸਰਕਾਰ ਵੱਲੋਂ ਲਗਾਤਾਰ ਧਿਆਨ ਦਿੱਤਾ ਜਾ ਰਿਹਾ ਹੈ