ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਨੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕੁੱਝ ਸਰਕਾਰੀ ਸਕੂਲਾ ਵਿੱਚ ਛੁੱਟੀਆ ਦਾ ਐਲਾਨ ਕੀਤਾ ਹੈ। ਇਹਨਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ, ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ ਵਿਖੇ 5 ਅਗਸਤ ਤੱਕ ਆਦਿ ਸ਼ਾਮਿਲ ਹਨ , ਇਹਨਾਂ ਸਕੂਲਾ ਵਿੱਚ 5 ਅਗਸਤ ਤੱਕ ਛੁੱਟੀਆ ਦਾ ਐਲਾਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਲਗਾਤਾਰ ਬਾਰਿਸ਼ ਹੋਣ ਕਾਰਨ ਜ਼ਿਲ੍ਹਾ ਫਿਰੋਜ਼ਪੁਰ ਦੇ ਕੁਝ ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਚੁਕੇ ਹਨ। ਇਸ ਲਈ ਉਕਤ ਸਕੂਲਾਂ ਵਿਚ ਅਤੇ ਸਕੂਲ ਪਹੁੰਚਣ ਦੇ ਰਸਤੇ ਵਿਚ ਪਾਣੀ ਭਰ ਗਿਆ ਹੈ। ਜਿਸ ਕਾਰਨ ਸਕੂਲ ਪਹੁੰਚਣ ਦਾ ਕੋਈ ਰਸਤਾ ਨਹੀਂ ਹੈ। ਇਸ ਕਾਰਨ ਹਾਲ ਦੀ ਘੜੀ ਇਹ ਸਕੂਲ ਬੰਦ ਕੀਤੇ ਗਏ ਹਨ।
