ਅਮਰੀਕੀ ਰਾਜਦੂਤ ਸਰਜੀਓ ਗੋਰ 28 ਸਤੰਬਰ ਨੂੰ ਪਹੁੰਚਣਗੇ ਅੰਮ੍ਰਿਤਸਰ, ਦਰਬਾਰ ਸਾਹਿਬ ਸਮੇਤ ਇਨ੍ਹਾਂ ਥਾਵਾਂ ਦਾ ਕਰਨਗੇ ਦੌਰਾ

ਨਵੀਂ ਦਿੱਲੀ : ਅਮਰੀਕਾ ਦੇ ਭਾਰਤ ’ਚ ਰਾਜਦੂਤ ਸਰਜੀਓ ਗੋਰ 28 ਸਤੰਬਰ ਨੂੰ ਇੱਕ ਦਿਨ ਦੇ ਦੌਰੇ ’ਤੇ ਅੰਮ੍ਰਿਤਸਰ ਪਹੁੰਚਣ ਵਾਲੇ ਹਨ। ਉਨ੍ਹਾਂ ਦਾ ਇਹ ਦੌਰਾ ਸ਼ਹਿਰ ਦੇ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਮਹੱਤਵ ਵਾਲੇ ਸਥਾਨਾਂ ਨਾਲ ਜੁੜਿਆ ਹੋਵੇਗਾ।

ਜਾਣਕਾਰੀ ਮੁਤਾਬਕ ਸਰਜੀਓ ਗੋਰ ਆਪਣੇ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਇਲਾਵਾ ਉਹ ਜਲ੍ਹਿਆਂਵਾਲਾ ਬਾਗ ਅਤੇ ਪਾਰਟੀਸ਼ਨ ਮਿਊਜ਼ੀਅਮ ਦਾ ਵੀ ਦੌਰਾ ਕਰਨਗੇ।

ਸਰਜੀਓ ਗੋਰ ਦੇ ਪ੍ਰੋਗਰਾਮ ਮੁਤਾਬਕ ਉਹ ਸਿੱਖ ਧਰਮ ਦੇ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਣਗੇ। ਇਸ ਦੌਰਾਨ ਉਹ ਅੰਮ੍ਰਿਤਸਰ ਦੀ ਧਾਰਮਿਕ ਵਿਰਾਸਤ ਨੂੰ ਨੇੜਿਓਂ ਜਾਣਨ ਦਾ ਮੌਕਾ ਵੀ ਹਾਸਲ ਕਰਨਗੇ

ਇਸ ਤੋਂ ਬਾਅਦ ਅਮਰੀਕੀ ਰਾਜਦੂਤ ਜਲ੍ਹਿਆਂਵਾਲਾ ਬਾਗ ਅਤੇ ਪਾਰਟੀਸ਼ਨ ਮਿਊਜ਼ੀਅਮ ਵੀ ਜਾਣਗੇ। ਦੋਵੇਂ ਸਥਾਨ ਭਾਰਤ ਦੇ ਇਤਿਹਾਸ ਨਾਲ ਡੂੰਘੇ ਤੌਰ ’ਤੇ ਜੁੜੇ ਹੋਏ ਹਨ

ਦੌਰੇ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਸਖ਼ਤ

ਰਾਜਦੂਤ ਦੇ ਦੌਰੇ ਦੇ ਮੱਦੇਨਜ਼ਰ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਸ਼ਹਿਰ ਵਿੱਚ ਉਨ੍ਹਾਂ ਦੀ ਆਵਾਜਾਈ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਲਈ ਵੀ ਤਾਲਮੇਲ ਕੀਤਾ ਜਾ ਰਿਹਾ ਹੈ।

28 ਸਤੰਬਰ ਨੂੰ ਹੋਣ ਵਾਲਾ ਇਹ ਦੌਰਾ ਅਮਰੀਕੀ ਰਾਜਦੂਤ ਲਈ ਅੰਮ੍ਰਿਤਸਰ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਨੂੰ ਜਾਣਨ ਦਾ ਮਹੱਤਵਪੂਰਨ ਮੌਕਾ ਹੋਵੇਗਾ।