ਅਜ਼ਰਬਾਈਜਾਨ ਤੋਂ ਭਾਰਤ ਡਿਪੋਰਟ ਕੀਤਾ ਗਿਆ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰ ਮਾਈਂਡ ਸਚਿਨ ਬਿਸ਼ਨੋਈ

ਨਵੀਂ ਦਿੱਲੀ: ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ, ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੰਗਲਵਾਰ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਦੋਸ਼ੀ ਸਚਿਨ ਬਿਸ਼ਨੋਈ ਉਰਫ ਸਚਿਨ ਥਾਪਨ ਨੂੰ ਅਜ਼ਰਬਾਈਜਾਨ ਦੇ ਬਾਕੂ ਤੋਂ ਭਾਰਤ ਡਿਪੋਰਟ ਕਰ ਦਿੱਤਾ।

ਦਿੱਲੀ ਪੁਲਿਸ ਦੇ ਸਪੈਸ਼ਲ ਸੀਪੀ ਐਚਜੀਐਸ ਧਾਲੀਵਾਲ ਨੇ ਦੱਸਿਆ ਕਿ ਅੱਜ ਸਪੈਸ਼ਲ ਸੈੱਲ ਨੇ ਸਚਿਨ ਬਿਸ਼ਨੋਈ ਨੂੰ ਬਾਕੂ, ਅਜ਼ਰਬਾਈਜਾਨ ਤੋਂ ਡਿਪੋਰਟ ਕਰ ਦਿੱਤਾ ਹੈ। ਜਾਅਲੀ ਦਸਤਾਵੇਜ਼ਾਂ ਦੇ ਨਾਲ ਦੇਸ਼ ਛੱਡ ਕੇ ਭੱਜ ਗਏ ਸਚਿਨ ਬਿਸ਼ਨੋਈ ਨੂੰ ਵਾਪਸ ਲਿਆਉਣ ਲਈ ਸਪੈਸ਼ਲ ਸੈੱਲ ਦੀ ਟੀਮ ਅਜ਼ਰਬਾਈਜਾਨ ਭੇਜੀ ਗਈ ਸੀ। ਟੀਮ ਐਤਵਾਰ ਨੂੰ ਅਜ਼ਰਬਾਈਜਾਨ ਪਹੁੰਚੀ ਅਤੇ ਸਾਰੀ ਕਾਨੂੰਨੀ ਕਾਰਵਾਈ ਪੂਰੀ ਕਰ ਲਈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ‘ਤੇ ਹਮਲਾ ਹੋਣ ਦੇ ਦੋ ਦਿਨ ਬਾਅਦ ਉਸ ਨੇ ਕਤਲ ਦੀ ਜ਼ਿੰਮੇਵਾਰੀ ਲਈ ਸੀ।