ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਨੂੰ ਵਿਆਹ ਦੀਆ ਵਧਾਈਆ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਵਿਆਹ ਕਰਵਾਉਣ ਦੀ ਸਲਾਹ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਭਾਈ ਅੰਮ੍ਰਿਤਪਾਲ ਨੇ ਗ੍ਰਹਿਸਥੀ ਜੀਵਨ ਦੀ ਸ਼ੁਰੂਆਤ ਕੀਤੀ ਹੈ ਉਸੇ ਤਰ੍ਹਾਂ ਹੀ ਪ੍ਰਧਾਨ ਮੰਤਰੀ ਮੋਦੀ ਵੀ ਗ੍ਰਹਿਸਥੀ ਜੀਵਨ ਵਿੱਚ ਆ ਜਾਣ। ਉਹਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਹੁਣ ਵਿਆਹ ਕਰਵਾ ਲੈਣਾ ਚਾਹੀਦਾ ਹੈ।
