ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਸਚਿਨ ਬਿਸ਼ਨੋਈ ਨੂੰ ਲਿਆਂਦਾ ਜਾਵੇਗਾ ਭਾਰਤ

ਨਵੀਂ ਦਿੱਲੀ: ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਉਣ ਲਈ ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬਾਈਜਾਨ ਰਵਾਨਾ ਹੋ ਗਈ ਹੈ। ਖਬਰਾਂ ਮੁਤਾਬਕ ਅਗਲੇ 2 ਦਿਨਾਂ ‘ਚ ਸਚਿਨ ਵਿਸ਼ਨੋਈ ਨੂੰ ਸਖਤ ਸੁਰੱਖਿਆ ਨਾਲ ਭਾਰਤ ਲਿਆਂਦਾ ਜਾਵੇਗਾ। ਦੱਸ ਦੇਈਏ ਕਿ ਸਚਿਨ ਬਿਸ਼ਨੋਈ ਫਰਜ਼ੀ ਪਾਸਪੋਰਟ ਲੈ ਕੇ ਫਰਾਰ ਹੋਏ ਲਾਰੇਂਸ ਬਿਸ਼ਨੋਈ ਦਾ ਭਤੀਜਾ ਹੈ।

ਜ਼ਿਕਰਯੋਗ ਹੈ ਕਿ ਗੈਂਗਸਟਰ ਸਚਿਨ ਬਿਸ਼ਨੋਈ ‘ਤੇ ਮੂਸੇਵਾਲਾ ਕਤਲ ਕਾਂਡ ਦੀ ਯੋਜਨਾ ਬਣਾਉਣ ਦਾ ਦੋਸ਼ ਹੈ। ਅਜ਼ਰਬਾਈਜਾਨ ਪੁਲਿਸ ਨੇ ਉਸ ਨੂੰ ਕੁਝ ਸਮਾਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਸੀ।