ਕਬੱਡੀ ਖਿਡਾਰੀ ਸੰਦੀਪ ਦਾ ਕੁਝ ਪਿੱਛਲੇ ਸਾਲ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਸ ਨੇ ਇਸ ਕਤਲ ਕੇਸ ਵਿੱਚ ਨਾਮੀ ਪ੍ਰਮੋਟਰ ਸੁਰਜਨ ਚੱਠਾ ਦੀ ਗ੍ਰਿਫਤਾਰ ਕੀਤਾ ਹੈ । ਜ਼ਿਕਰਯੋਗ ਹੈ ਕਿ ਮਾਰਚ 2022 ‘ਚ ਕਬੱਡੀ ਦੇ ਮਸ਼ਹੂਰ ਖਿਡਾਰੀ ਸੰਦੀਪ ਦਾ ਕਤਲ ਹੋ ਗਿਆ ਸੀ, ਜਿਸ ‘ਚ ਪੁਲਿਸ ਦੀ ਥਿਊਰੀ ‘ਚ ਕਈ ਐਂਗਲਾਂ ਤੋਂ ਜਾਂਚ ਕੀਤੀ ਗਈ। ਇਸ ਪੂਰੇ ਮਾਮਲੇ ‘ਚ ਸੰਦੀਪ ਅੰਬੀਆ ਨੰਗਲ ਦੀ ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰ ਲਗਾਤਾਰ ਪੰਜਾਬ ਪੁਲਿਸ ‘ਤੇ ਦੋਸ਼ ਲਗਾ ਰਹੇ ਸਨ ਕਿ ਮੁੱਖ ਦੋਸ਼ੀ ਅਜੇ ਤੱਕ ਪਹੁੰਚ ਤੋਂ ਬਾਹਰ ਹੈ ਪਰ ਹੁਣ ਪੁਲਿਸ ਨੇ ਐੱਫ.ਆਈ.ਆਰ. ਨੰਬਰ 42 ‘ਚ ਨਾਮਜ਼ਦ ਚੱਠਾ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਉਸ ਨੂੰ ਦੇਰ ਰਾਤ ਕਰੀਬ 3 ਵਜੇ ਉਸ ਦੇ ਘਰੋਂ ਹਿਰਾਸਤ ਵਿੱਚ ਲੈ ਲਿਆ
