ਪੱਟੀ: ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਭੱਗੂਪੁਰ ਵਿੱਚ ਅੱਜ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਘਰ ਦਾ ਲੈਂਟਰ ਪਾਉਂਦੇ ਸਮੇਂ ਅਚਾਨਕ ਗਾਡਰ ਖਿਸਕਣ ਕਾਰਨ ਪੂਰਾ ਲੈਂਟਰ ਡਿੱਗ ਪਿਆ, ਜਿਸ ਹੇਠਾਂ ਤਿੰਨ ਮਜ਼ਦੂਰ ਆ ਗਏ।

ਮਿਲੀ ਜਾਣਕਾਰੀ ਮੁਤਾਬਕ ਇੱਕ ਗਰੀਬ ਪਰਿਵਾਰ ਵੱਲੋਂ ਘਰ ਦੀ ਛੱਤ ਦਾ ਲੈਂਟਰ ਪਾਇਆ ਜਾ ਰਿਹਾ ਸੀ। ਇਸ ਦੌਰਾਨ ਕੰਮ ਕਰ ਰਹੇ ਮਜ਼ਦੂਰਾਂ ਸਮੇਂ ਗਾਡਰ ਦਾ ਸੰਤੁਲਨ ਵਿਗੜ ਗਿਆ ਅਤੇ ਲੈਂਟਰ ਡਿੱਗ ਪਿਆ। ਹਾਦਸੇ ਵਿੱਚ ਇੱਕ ਮਜ਼ਦੂਰ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਿਆ, ਜਦਕਿ ਦੋ ਹੋਰਾਂ ਨੂੰ ਵੀ ਸੱਟਾਂ ਲੱਗੀਆਂ।

ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਮਲਬਾ ਹਟਾਇਆ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ। ਗੰਭੀਰ ਜ਼ਖ਼ਮੀ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਭੇਜਿਆ ਗਿਆ। ਇਲਾਕੇ ਵਿੱਚ ਹਾਦਸੇ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਹੈ।

