
ਤਰਨਤਾਰਨ ਸੜਕ ਹਾਦਸਾ: ਜ਼ਖ਼ਮੀਆਂ ਦਾ ਹਾਲ ਜਾਣਨ ਅੱਜ ਹਸਪਤਾਲ ਪਹੁੰਚਣਗੇ CM ਭਗਵੰਤ ਮਾਨ
ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦੁਪਹਿਰ 12 ਵਜੇ ਦੇ ਕਰੀਬ ਪਹੁੰਚਣਗੇ ਮੁੱਖ ਮੰਤਰੀ, ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨਾਲ ਕਰਨਗੇ ਮੁਲਾਕਾਤ
ਅੰਮ੍ਰਿਤਸਰ : ਤਰਨਤਾਰਨ ਵਿੱਚ ਕੱਲ ਵਾਪਰੇ 2 ਬੱਸਾਂ ਦੀ ਭਿਆਨਕ ਟੱਕਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਅੰਮ੍ਰਿਤਸਰ ਪਹੁੰਚਣਗੇ। ਮੁੱਖ ਮੰਤਰੀ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖ਼ਮੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕਰਨਗੇ
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ ਕਰੀਬ 12 ਵਜੇ ਗੁਰੂ ਨਾਨਕ ਦੇਵ ਹਸਪਤਾਲ ਪਹੁੰਚਣਗੇ। ਇਸ ਦੌਰਾਨ ਉਹ ਡਾਕਟਰਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਜ਼ਖ਼ਮੀਆਂ ਦੀ ਸਿਹਤ ਸਬੰਧੀ ਜਾਣਕਾਰੀ ਲੈਣਗੇ
ਇਸ ਤੋਂ ਇਲਾਵਾ ਮੁੱਖ ਮੰਤਰੀ ਹਸਪਤਾਲ ਵਿੱਚ ਜ਼ਖ਼ਮੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਇਲਾਜ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲੈਣਗੇ। ਹਾਦਸੇ ਤੋਂ ਬਾਅਦ ਜ਼ਖ਼ਮੀਆਂ ਦੇ ਇਲਾਜ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਲਈ ਜਾਵੇਗੀ
ਇਸ ਦੌਰੇ ਦੌਰਾਨ ਮੁੱਖ ਮੰਤਰੀ ਜ਼ਖ਼ਮੀ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕਰ ਸਕਦੇ ਹਨ



