Breaking News
ਜਗਰਾਤੇ ਦੀਆਂ ਤਿਆਰੀਆਂ ਕਰ ਰਹੇ ਨੌਜਵਾਨਾਂ ਤੇ ਚੱਲੀਆਂ ਗੋਲੀਆਂ, ਇੱਕ ਦੀ ਹੋਈ ਮੌਤ

ਜਗਰਾਤੇ ਦੀਆਂ ਤਿਆਰੀਆਂ ਕਰ ਰਹੇ ਨੌਜਵਾਨਾਂ ਤੇ ਚੱਲੀਆਂ ਗੋਲੀਆਂ, ਇੱਕ ਦੀ ਹੋਈ ਮੌਤ

ਤਰਨਤਾਰਨ ਸ਼ਹਿਰ ਵਿੱਚ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਮਾਤਾ ਜੀ ਦੇ ਜਾਗਰਣ ਦੀਆਂ ਤਿਆਰੀਆਂ ਕਰ ਰਹੇ ਨੌਜਵਾਨਾਂ ‘ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਮਿਲੀ ਜਾਣਕਾਰੀ ਅਨੁਸਾਰ, ਕੁਝ ਨੌਜਵਾਨ ਜਾਗਰਣ ਦੇ ਪ੍ਰਬੰਧਾਂ ਵਿੱਚ ਲੱਗੇ ਹੋਏ ਸਨ ਅਤੇ ਸੰਗਤ ਲਈ ਲੰਗਰ ਤੇ ਹੋਰ ਸੇਵਾਵਾਂ ਦੀਆਂ ਤਿਆਰੀਆਂ ਕਰ ਰਹੇ ਸਨ। ਇਸੇ ਦੌਰਾਨ ਦੋ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਫਾਇਰਿੰਗ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਚਾਰ ਨੌਜਵਾਨ ਜ਼ਖ਼ਮੀ ਹੋ ਗਏ