ਤਰਨਤਾਰਨ ‘ਚ CM ਭਗਵੰਤ ਮਾਨ ਨੇ ਕੱਢਿਆ ਰੋਡ ਸ਼ੋਅ. ਹਜ਼ਾਰਾਂ ਦੀ ਗਿਣਤੀ ਚ’ ਪਹੁੰਚੇ ਲੋਕ

ਤਰਨਤਾਰਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਤਰਨਤਾਰਨ ਵਿਧਾਨ ਸਭਾ ਦੀ ਜਿਮਨੀ ਚੋਣ ਦੌਰਾਨ AAP ਦੇ ਉਮੀਦਵਾਰ ਹਰਮੀਤ ਸੰਧੂ ਦੇ ਹੱਕ ਵਿੱਚ ਵੱਡਾ ਰੋਡ ਸ਼ੋਅ ਕੀਤਾ। ਇਸ ਮੌਕੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਹਾਜ਼ਰ ਸਨ। ਸ਼ਹਿਰ ਦੀਆਂ ਸੜਕਾਂ ‘ਤੇ ਲੋਕਾਂ ਦਾ ਬੇਹੱਦ ਜੋਸ਼ ਦੇਖਣ ਨੂੰ ਮਿਲਿਆ, ਜੋ ਭਗਵੰਤ ਮਾਨ ਦੀ ਅਗਵਾਈ ਅਤੇ ‘ਆਪ’ ਦੇ ਸਾਫ਼-ਸੁਥਰੇ ਸ਼ਾਸਨ ਮਾਡਲ ‘ਤੇ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਜਿਮਨੀ ਚੋਣ ਸਿਰਫ਼ ਇੱਕ ਵਿਧਾਇਕ ਚੁਣਨ ਦੀ ਗੱਲ ਨਹੀਂ, ਸਗੋਂ ਤਰਨਤਾਰਨ ਦੇ ਭਵਿੱਖ ਦਾ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਬਦਲਾਅ ਦਾ ਯੁੱਗ ਸ਼ੁਰੂ ਹੋ ਗਿਆ ਹੈ — ਝੂਠੇ ਵਾਅਦਿਆਂ ਅਤੇ ਪਰਿਵਾਰਵਾਦ ਦਾ ਦੌਰ ਖ਼ਤਮ ਹੋਇਆ ਹੈ। ਹੁਣ ਪੰਜਾਬ ਇਮਾਨਦਾਰ ਸ਼ਾਸਨ ਅਤੇ ਵਿਕਾਸ ਦੇ ਰਸਤੇ ‘ਤੇ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਬਿਜਲੀ ਮੁਫ਼ਤ ਕੀਤੀ, ਗਰੀਬਾਂ ਤੱਕ ਰਾਸ਼ਨ ਪਹੁੰਚਾਇਆ, ਸਿੱਖਿਆ ਤੇ ਸਿਹਤ ਖੇਤਰਾਂ ਵਿੱਚ ਸੁਧਾਰ ਲਿਆਏ ਅਤੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਹੁਣ ਤੱਕ 55 ਹਜ਼ਾਰ ਸਰਕਾਰੀ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ ਅਤੇ ਪੁਲਿਸ, ਪਟਵਾਰੀ ਤੇ ਨਿਆਂਇਕ ਸੇਵਾਵਾਂ ਵਿੱਚ ਭਰਤੀ ਜਾਰੀ ਹੈ। ਕਿਸਾਨਾਂ ਨੂੰ ਦਿਨ ਵੇਲੇ ਮੁਫ਼ਤ ਬਿਜਲੀ ਮਿਲ ਰਹੀ ਹੈ, ਨਹਿਰਾਂ ਦਾ ਪਾਣੀ ਖੇਤਾਂ ਤੱਕ ਪਹੁੰਚ ਰਿਹਾ ਹੈ ਅਤੇ ਹਰ ਗਰੀਬ ਘਰ ਤੱਕ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ

ਵਿਰੋਧੀ ਪਾਰਟੀਆਂ ‘ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਅਕਾਲੀ ਤੇ ਕਾਂਗਰਸ ਪੰਜ ਸਾਲ ਚੰਡੀਗੜ੍ਹ ਦੇ ਬੰਗਲਿਆਂ ਵਿਚ ਬੰਦ ਰਹੇ, ਲੋਕਾਂ ਦੇ ਦੁੱਖ-ਦਰਦ ਨਾਲ ਕੋਈ ਲੈਣਾ-ਦੇਣਾ ਨਹੀਂ ਰੱਖਿਆ। ਇਹ ਪਾਰਟੀਆਂ ਸਿਰਫ਼ ਆਪਣੇ ਪਰਿਵਾਰਾਂ ਲਈ ਸਿਆਸਤ ਕਰਦੀਆਂ ਰਹੀਆਂ ਹਨ। ਉਨ੍ਹਾਂ ਹਾਸਿਆਂ ਭਰੇ ਅੰਦਾਜ਼ ਵਿੱਚ ਕਿਹਾ, “ਹੁਣ ਜਦੋਂ ਇਹ ਲੋਕ ਤੁਹਾਡੇ ਨਾਲ ਹੱਥ ਮਿਲਾਉਣ ਆਉਣ, ਤਾਂ ਹੱਥ ਮਿਲਾਉਣ ਤੋਂ ਬਾਅਦ ਆਪਣੀਆਂ ਉਂਗਲਾਂ ਗਿਣ ਲੈਣਾ — ਕਿਤੇ ਉਹ ਵੀ ਨਾ ਚੋਰੀ ਹੋ ਜਾਣ

#CMBhagwantMann #Roadshow #Tarntaranbyelection #harmeetsandhu