ਨਿਸ਼ਾਨ-ਏ-ਸਿੱਖੀ, NDA ਵਿੰਗ ਦੇ 37 ਵਿਦਿਆਰਥੀਆਂ ਨੇ ਲਿਖਤੀ ਇਮਤਿਹਾਨ ਪਾਸ ਕੀਤਾ

ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਨਿਸ਼ਾਨ-ਏ-ਸਿੱਖੀ ਐੱਨ.ਡੀ.ਏ.ਵਿੰਗ ਖਡੂਰ ਸਾਹਿਬ ਦੇ 37 ਵਿਦਿਆਰਥੀਆਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.) ਦੀ ਲਿਖਤੀ ਪ੍ਰੀਖਿਆ ਪਾਸ ਕੀਤੀ ਜੋ ਕਿ ਯੂ.ਪੀ.ਐੱਸ.ਸੀ. ਦੁਆਰਾ ਆਯੋਜਿਤ ਕੀਤੀ ਜਾਂਦੀ ਹੈ।

ਇਹ ਪ੍ਰੀਖਿਆ 13 ਸਤੰਬਰ 2026 ਨੂੰ ਹੋਈ ਜਿਸ ਦਾ ਨਤੀਜਾ 09 ਅਕਤੂਬਰ 2026 ਨੂੰ ਆਇਆ। ਸਾਰੇ ਵਿਦਿਆਰਥੀ ਹੁਣ ਐੱਸ.ਐੱਸ.ਬੀ. ਦੀ ਇੰਟਰਵਿਊ ਲਈ ਜਾਣਗੇ ਜੋ ਕਿ ਚੋਣ ਲਈ ਅਗਲਾ ਕਦਮ ਹੈ। ਇਹ ਨਿਸ਼ਾਨ-ਏ-ਸਿੱਖੀ ਸੰਸਥਾ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਲਈ ਬਹੁਤ ਹੀ ਖੁਸ਼ੀ ਦਾ ਮੌਕਾ ਹੈ ਕਿਉਂਕਿ ਇਹ ਮੁਕਾਬਲਾ ਬਹੁਤ ਸਖ਼ਤ ਹੁੰਦਾ ਹੈ। ਇਨ੍ਹਾਂ ਵਿਦਿਆਰਥੀਆਂ ਨੇ ਮਾਪਿਆਂ ਅਤੇ ਅਧਿਆਪਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਸਫ਼ਲਤਾ ਹਾਸਲ ਕੀਤੀ ਹੈ। ਜਿਕਰਯੋਗ ਹੈ ਕਿ ਹੁਣ ਤੱਕ ਸੰਸਥਾ ਦੇ 35 ਵਿਦਿਆਰਥੀ ਵੱਖ-ਵੱਖ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।


ਮੇਜਰ ਜਨਰਲ ਬਲਵਿੰਦਰ ਸਿੰਘ (ਵੀ.ਐੱਸ.ਐੱਮ.) (ਸੇਵਾਮੁਕਤ) ਡਾਇਰੈਕਟਰ, ਐੱਨ.ਡੀ.ਏ ਵਿੰਗ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਪੂਰੇ ਭਾਰਤ ਵਿਚੋਂ ਲਗਭਗ ਪੰਜ ਤੋਂ ਛੇ ਲੱਖ ਵਿਦਿਆਰਥੀ ਪ੍ਰੀਖਿਆ ਕੇਂਦਰ ਵਿੱਚ ਬੈਠਦੇ ਹਨ ਜਿੰਨ੍ਹਾਂ ਵਿੱਚੋਂ ਅੱਠ ਹਜਾਰ ਵਿਦਿਆਰਥੀ ਸਫ਼ਲ ਹੁੰਦੇ ਹਨ, ਉਨ੍ਹਾਂ ਵਿਚੋਂ 37 ਵਿਦਿਆਰਥੀ ਨਿਸ਼ਾਨ-ਏ-ਸਿੱਖੀ ਸੰਸਥਾ ਦੇ ਪਾਸ ਹੋਏ