ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਰੂਸ-ਯੂਕਰੇਨ ਜੰਗ ਖ਼ਤਮ ਹੋਣ ਤੋਂ ਬਾਅਦ ਅਮਰੀਕਾ ਦੋਵਾਂ ਦੇਸ਼ਾਂ ਨਾਲ ਵਪਾਰ ਕਰੇਗਾ।
ਇਸ ਦੇ ਨਾਲ ਹੀ, ਈਰਾਨ ‘ਤੇ ਮੁੜ ਫ਼ੌਜੀ ਹਮਲਾ ਕਰਨ ਦੀ ਸੰਭਾਵਨਾ ਬਾਰੇ ਪੁੱਛੇ ਜਾਣ ‘ਤੇ ਟਰੰਪ ਨੇ ਕਿਹਾ ਕਿ ਅਮਰੀਕਾ ਈਰਾਨ ‘ਤੇ ਦੁਬਾਰਾ ਹਮਲਾ ਕਰ ਸਕਦਾ ਹੈ, ਪਰ ਦੋਵਾਂ ਦੇਸ਼ਾਂ ਵਿਚਾਲੇ ਇੱਕ ਵੱਡਾ ਅਤੇ ਸ਼ਾਨਦਾਰ ਸਮਝੌਤਾ ਹੋਣ ਦੀ ਵੀ ਸੰਭਾਵਨਾ ਹੈ।
ਟਰੰਪ ਨੇ ਹਾਲਾਂਕਿ ਇਸ ਸਮਝੌਤੇ ਦੀ ਭਰੋਸੇਯੋਗਤਾ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਕੀ ਈਰਾਨ ਸਮਝੌਤੇ ਦੀਆਂ ਸ਼ਰਤਾਂ ਦੀ ਪਾਲਣਾ ਕਰੇਗਾ ਜਾਂ ਨਹੀਂ।
