ਨਾਮਜ਼ਦਗੀ ਭਰਨ ਦੌਰਾਨ ‘ਆਪ’ ਅਤੇ ਕਾਂਗਰਸ ਵਰਕਰਾਂ ‘ਚ ਜ਼ੋਰਦਾਰ ਟਕਰਾਅ, ਮਾਹੌਲ ਤਣਾਅਪੂਰਨ!

ਗੁਰਦਾਸਪੁਰ : ਡੇਰਾ ਬਾਬਾ ਨਾਨਕ ਵਿੱਚ ਨਾਮਜ਼ਦਗੀ ਭਰਨ ਦੀ ਪ੍ਰਕਿਰਿਆ ਦੌਰਾਨ ਅੱਜ ਉਸ ਸਮੇਂ ਵੱਡਾ ਹੰਗਾਮਾ ਹੋ ਗਿਆ, ਜਦੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰ ਆਹਮੋ-ਸਾਹਮਣੇ ਆ ਗਏ। ਇਸ ਦੌਰਾਨ ਦੋਹਾਂ ਧਿਰਾਂ ਵਿਚਾਲੇ ਜ਼ੋਰਦਾਰ ਟਕਰਾਅ ਦੇਖਣ ਨੂੰ ਮਿਲਿਆ, ਜਿਸ ਕਾਰਨ ਨਾਮਜ਼ਦਗੀ ਕੇਂਦਰ ਦੇ ਬਾਹਰ ਦਾ ਮਾਹੌਲ ਪੂਰੀ ਤਰ੍ਹਾਂ ਤਣਾਅਪੂਰਨ ਹੋ ਗਿਆ

ਪੱਗ ਲੱਥੀਓਂ-ਲੱਥੀ ਹੋਏ ਵਰਕਰ, ਮਾਹੌਲ ਗਰਮ :

ਸੂਤਰਾਂ ਮੁਤਾਬਕ, ਮਾਮੂਲੀ ਤਕਰਾਰ ਨੇ ਜਲਦੀ ਹੀ ਵੱਡਾ ਰੂਪ ਧਾਰ ਲਿਆ ਅਤੇ ਦੋਹਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ-ਦੂਜੇ ‘ਤੇ ਲੱਥੀਆਂ-ਮੁੱਕੇ ਵੀ ਚਲਾਏ। ਇਸ ਝੜਪ ਨੇ ਨਾਮਜ਼ਦਗੀ ਦੇ ਸ਼ਾਂਤ ਮਾਹੌਲ ਨੂੰ ਭੰਗ ਕਰ ਦਿੱਤਾ ਅਤੇ ਆਸ-ਪਾਸ ਖੜ੍ਹੇ ਲੋਕਾਂ ਵਿੱਚ ਭਾਜੜ ਮੱਚ ਗਈ

ਹੰਗਾਮੇ ਦੌਰਾਨ ਕਈ ਵਰਕਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪੱਗਾਂ ਤੱਕ ਲਿਥ ਗਈਆਂ । ਮਾਹੌਲ ਇੰਨਾ ਗਰਮ ਹੋ ਗਿਆ ਸੀ ਕਿ ਸਥਿਤੀ ਨੂੰ ਕਾਬੂ ਕਰਨਾ ਮੁਸ਼ਕਿਲ ਹੋ ਗਿਆ।” – ਮੌਕੇ ‘ਤੇ ਮੌਜੂਦ ਇੱਕ ਚਸ਼ਮਦੀਦ

ਪ੍ਰਸ਼ਾਸਨ ਦਾ ਦਖਲ, ਸਥਿਤੀ ਕਾਬੂ ਹੇਠ :


ਸਥਿਤੀ ਵਿਗੜਦੀ ਦੇਖ ਕੇ ਪ੍ਰਸ਼ਾਸਨ ਅਤੇ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਮੌਕੇ ‘ਤੇ ਦਖਲ ਦਿੱਤਾ। ਭਾਰੀ ਮੁਸ਼ੱਕਤ ਤੋਂ ਬਾਅਦ ਦੋਹਾਂ ਧਿਰਾਂ ਨੂੰ ਵੱਖ ਕੀਤਾ ਗਿਆ ਅਤੇ ਹੰਗਾਮੇ ਨੂੰ ਸ਼ਾਂਤ ਕੀਤਾ ਗਿਆ। ਇਸ ਘਟਨਾ ਨੇ ਚੋਣ ਪ੍ਰਕਿਰਿਆ ਦੌਰਾਨ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ

ਲੋਕਾਂ ਲਈ ਚਿੰਤਾ ਦਾ ਵਿਸ਼ਾ: ਰਾਜਨੀਤਿਕ ਪਾਰਟੀਆਂ ਦੇ ਵਰਕਰਾਂ ਦੀ ਇਹ ਹਿੰਸਕ ਝੜਪ ਆਮ ਲੋਕਾਂ ਲਈ ਚਿੰਤਾ ਦਾ ਕਾਰਨ ਬਣੀ ਹੋਈ ਹੈ | ਅੱਗੇ ਕੀ?

ਕੀ ਪੁਲਿਸ ਇਸ ਮਾਮਲੇ ਵਿੱਚ ਕੋਈ ਕਾਰਵਾਈ ਕਰੇਗੀ? ਚੋਣ ਕਮਿਸ਼ਨ ਇਸ ਘਟਨਾ ਦਾ ਨੋਟਿਸ ਲੈਂਦਾ ਹੈ ਜਾਂ ਨਹੀਂ, ਇਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ

#udayveersinghrandhawanews #udayvirsingh #mlagurdeeprandhawa #sukhirandhawason #derababananaknews #viralnews