ਵਿਜੀਲੈਂਸ ਨੇ ਤਿੰਨ ਪ੍ਰਿੰਸੀਪਲ ਅਤੇ ਕਾਲਜ ਦਾ ਮਾਲਕ ਕੀਤਾ ਗ੍ਰਿਫਤਾਰ

ਲੁਧਿਆਣਾ: ਵਿਜੀਲੈਂਸ ਵੱਲੋਂ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀਐਸਪੀਸੀ) ਦੇ ਰਜਿਸਟਰਾਰਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਅਯੋਗ ਉਮੀਦਵਾਰਾਂ ਨੂੰ ਦਾਖਲਾ ਦੇਣ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਮਾਮਲੇ ਵਿਚ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਬਠਿੰਡਾ ਦੇ ਮਾਲਕ ਗੁਰਪ੍ਰੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਸਰਬਜੀਤ ਸਿੰਘ ਬਰਾੜ, ਸਾਲ 2013 ਵਿਚ ਬਰਨਾਲਾ ਜ਼ਿਲ੍ਹੇ ਦੇ ਲਾਲਾ ਲਾਜਪਤ ਰਾਏ ਕਾਲਜ, ਸ਼ਹਿਣਾ ਵਿਚ ਬਤੌਰ ਪ੍ਰਿੰਸੀਪਲ ਰਹੇ ਆਰ.ਐਸ. ਰਾਮਾਕੋੜੀ ਅਤੇ 2011 ਵਿੱਚ ਲਾਲਾ ਲਾਜਪਤ ਕਾਲਜ ਆਫ਼ ਫਾਰਮੇਸੀ ਮੋਗਾ ਦੇ ਪ੍ਰਿੰਸੀਪਲ ਰਹੇ ਬਲਜਿੰਦਰ ਸਿੰਘ ਬਾਜਵਾ ਸ਼ਾਮਲ ਹਨ।

ਵਿਜੀਲੈਂਸ ਵੱਲੋਂ ਹੁਣ ਤੱਕ ਇਸ ਮਾਮਲੇ ਵਿਚ 17 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਪੀਐਸਪੀਸੀ ਦੇ ਸਾਬਕਾ ਰਜਿਸਟਰਾਰ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਅਤੇ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

Tags :