“ਇਹ ਸਰਕਾਰੀ ਸਕੂਲ ਦਾ ਵਾਸ਼ਰੂਮ ਹੈ, ਯਕੀਨ ਕਰਨਾ ਮੁਸ਼ਕਲ ਹੋਵੇਗਾ” – ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਸੁਧਾਰਾਂ ਨੂੰ ਲੈ ਕੇ ਇੱਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪਟਿਆਲਾ ਦੇ ਭਾਦਸੋਂ ਸਥਿਤ ਸਰਕਾਰੀ ਸਕੂਲ ਆਫ ਐਮੀਨੈਂਸ ਦੀ ਤਸਵੀਰ ਸਾਂਝੀ ਕਰਦਿਆਂ ਸਕੂਲ ਦੀਆਂ ਸਹੂਲਤਾਂ ਦੀ ਪ੍ਰਸ਼ੰਸਾ ਕੀਤੀ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਤਸਵੀਰ ਸਰਕਾਰੀ ਸਕੂਲ ਆਫ ਐਮੀਨੈਂਸ, ਭਾਦਸੋਂ, ਪਟਿਆਲਾ ਦੇ ਲੜਕਿਆਂ ਦੇ ਵਾਸ਼ਰੂਮ ਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਲਈ ਇਹ ਵਿਸ਼ਵਾਸ ਕਰਨਾ ਮੁਸ਼ਕਲ ਹੋ ਸਕਦਾ ਹੈ ਕਿ ਇਹ ਕਿਸੇ ਸਰਕਾਰੀ ਸਕੂਲ ਦੀ ਸਹੂਲਤ ਹੈ।

ਸਿੱਖਿਆ ਮੰਤਰੀ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਜਦੋਂ ਦੂਰਦਰਸ਼ੀ ਸੋਚ, ਜਜ਼ਬਾ, ਮਿਹਨਤ ਅਤੇ ਵਚਨਬੱਧਤਾ ਇਕੱਠੇ ਹੁੰਦੇ ਹਨ ਤਾਂ ਵਧੀਆ ਨਤੀਜੇ ਸਾਹਮਣੇ ਆਉਂਦੇ ਹਨ।

ਉਨ੍ਹਾਂ ਇਸ ਨੂੰ ਪੰਜਾਬ ਸਰਕਾਰ ਦੇ ਸਿੱਖਿਆ ਮਾਡਲ ਦਾ ਹਿੱਸਾ ਦੱਸਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰ ਮਾਹੌਲ ਅਤੇ ਆਧੁਨਿਕ ਸਹੂਲਤਾਂ ਦੇਣ ਵੱਲ ਕੰਮ ਕੀਤਾ ਜਾ ਰਿਹਾ ਹੈ।

ਹਰਜੋਤ ਸਿੰਘ ਬੈਂਸ ਵੱਲੋਂ ਸਾਂਝੀ ਕੀਤੀ ਗਈ ਇਹ ਪੋਸਟ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ