ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ‘ਚ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਆਵੇਗੀ। ਪਹਾੜਾਂ ਵਿੱਚ ਹੋਈ ਬਰਫ਼ਬਾਰੀ ਕਾਰਨ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਗਿਆ ਹੈ।
ਪਿਛਲੇ ਮਹੀਨੇ ਰਾਤ ਦਾ ਤਾਪਮਾਨ ਜੋ 8 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਸੀ, ਹੁਣ 5 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਹੈ।
