CM ਭਗਵੰਤ ਮਾਨ ਨੇ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਕੀਤੀ ਵੀਡੀਓ ਕਾਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਕੇ ਆਉਣ ਵਾਲੇ ਮੁਕਾਬਲਿਆਂ ਲਈ ਪੂਰੀ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ’ਤੇ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਵੱਡੀ ਸ਼ਮੂਲੀਅਤ ਸੂਬੇ ਲਈ ਮਾਣ ਵਾਲੀ ਗੱਲ ਹੈ

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਲਈ ਵਧੀਆ ਮੌਕੇ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਉਹ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ

ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀ ਹਮੇਸ਼ਾ ਤੋਂ ਹੀ ਦੇਸ਼ ਦੀਆਂ ਖੇਡ ਉਪਲਬਧੀਆਂ ਵਿੱਚ ਅਹਿਮ ਯੋਗਦਾਨ ਪਾਉਂਦੇ ਆਏ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਭਾਰਤੀ ਹਾਕੀ ਟੀਮ ਆਉਣ ਵਾਲੇ ਮੈਚਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਦਾ ਝੰਡਾ ਬੁਲੰਦ ਰੱਖੇਗੀ

ਮੁੱਖ ਮੰਤਰੀ ਨੇ ਟੀਮ ਨੂੰ “ਚੱਕਦੇ ਇੰਡੀਆ” ਦੇ ਜਜ਼ਬੇ ਨਾਲ ਅੱਗੇ ਵਧਣ ਲਈ ਸ਼ੁਭਕਾਮਨਾਵਾਂ ਦਿੱਤੀਆਂ