Breaking News
ਅੰਤਰਰਾਸ਼ਟਰੀ ਕਬੱਡੀ ਸਟਾਰ ਯਾਦਾ ਸੁਰਖਪੁਰੀਆ ‘ਆਮ ਆਦਮੀ ਪਾਰਟੀ’ ਵਿੱਚ ਹੋਏ ਸ਼ਾਮਲ

ਅੰਤਰਰਾਸ਼ਟਰੀ ਕਬੱਡੀ ਸਟਾਰ ਯਾਦਾ ਸੁਰਖਪੁਰੀਆ ‘ਆਮ ਆਦਮੀ ਪਾਰਟੀ’ ਵਿੱਚ ਹੋਏ ਸ਼ਾਮਲ

ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਅਤੇ ਵਰਲਡ ਕੱਪ ਦੇ ਬੈਸਟ ਸਟੌਪਰ ਰਹਿ ਚੁੱਕੇ ਯਾਦਵਿੰਦਰ ਸਿੰਘ ਨੇ ਫੜਿਆ ‘ਆਪ’ ਦਾ ਪੱਲਾ, ਖੇਡ ਜਗਤ ਵਿੱਚ ਰਹਿ ਚੁੱਕੀ ਹੈ ਵੱਡੀ ਪਛਾਣ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਹੋਰ ਅਹਿਮ ਖ਼ਬਰ ਸਾਹਮਣੇ ਆਈ ਹੈ। ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ਉਰਫ਼ ਯਾਦਾ ਸੁਰਖਪੁਰੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਵੱਲੋਂ ਉਨ੍ਹਾਂ ਦਾ ਆਪਣੇ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ।

ਯਾਦਾ ਸੁਰਖਪੁਰੀਆ ਕਬੱਡੀ ਦੇ ਮੈਦਾਨ ਵਿੱਚ ਆਪਣੀ ਸ਼ਾਨਦਾਰ ਖੇਡ ਸਦਕਾ ਕੌਮਾਂਤਰੀ ਪੱਧਰ ‘ਤੇ ਪਛਾਣ ਬਣਾ ਚੁੱਕੇ ਹਨ। ਉਹ ਕਬੱਡੀ ਵਰਲਡ ਕੱਪ ਵਿੱਚ ਬੈਸਟ ਸਟੌਪਰ ਦਾ ਖ਼ਿਤਾਬ ਵੀ ਹਾਸਲ ਕਰ ਚੁੱਕੇ ਹਨ। ਉਨ੍ਹਾਂ ਦੀ ਖੇਡ ਨੇ ਪੰਜਾਬ ਦਾ ਨਾਂ ਦੇਸ਼-ਵਿਦੇਸ਼ ਵਿੱਚ ਰੌਸ਼ਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਯਾਦਵਿੰਦਰ ਸਿੰਘ ਪਿੰਡ ਸੁਰਖਪੁਰ, ਸੁਲਤਾਨਪੁਰ ਲੋਧੀ ਦੇ ਸਰਪੰਚ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਖੇਡਾਂ ਦੇ ਨਾਲ-ਨਾਲ ਪਿੰਡ ਦੇ ਵਿਕਾਸ ਅਤੇ ਲੋਕ ਸੇਵਾ ਨਾਲ ਵੀ ਉਨ੍ਹਾਂ ਦਾ ਨਾਤਾ ਰਿਹਾ ਹੈ।

ਪਾਰਟੀ ਵੱਲੋਂ ਉਮੀਦ ਜਤਾਈ ਗਈ ਹੈ ਕਿ ਯਾਦਾ ਸੁਰਖਪੁਰੀਆ ਵਰਗੀਆਂ ਖੇਡ ਸ਼ਖ਼ਸੀਅਤਾਂ ਦੇ ਜੁੜਨ ਨਾਲ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੇਗੀ