ਆਪ ਪਾਰਟੀ ਵੱਲੋ ਆਉਣ ਵਾਲੀਆ ਚੋਣਾਂ ਨੂੰ ਲੈ ਕੇ ਪੂਰੀ ਤਰਾ ਦੇ ਨਾਲ ਤਿਆਰੀ ਕਰ ਲਈ ਗਈ ਹੈ। ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਆਮ ਆਦਮੀ ਪਾਰਟੀ ਇਕੱਲੇ ਲੋਕ ਸਭਾ ਚੋਣਾਂ ਲੜੇਗੀ। ਆਪ ਨੇ 13 ਲੋਕ ਸਭਾ ਸੀਟਾਂ ‘ਤੇ 40 ਨਾਵਾਂ ਦੀ ਲਿਸਟ ਤਿਆਰ ਕਰ ਲਈ ਹੈ। ਕਿਸੇ ਸੀਟ ‘ਤੇ 2 ਤੇ ਕਿਸੇ ‘ਤੇ 4 ਬਦਲ ਰੱਖੇ ਗਏ ਹਨ।
ਸੂਤਰਾਂ ਮੁਤਾਬਕ ਕੁਝ ਦਿਨ ਪਹਿਲਾਂ ਦਿੱਲੀ ਵਿਚ ਹੋਈ ਮੀਟਿੰਗ ਵਿਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਫੈਸਲੇ ਨੂੰ ਹਰੀ ਝੰਡੀ ਦਿੱਤੀ ਹੈ। CM ਮਾਨ ਨੇ ਕਿਹਾ ਕਿ ਪੂਰੇ ਦੇਸ਼ ਵਿਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ ਵਿਚ ਪੰਜਾਬ ਵਿਚ ਆਮ ਆਦਮੀ ਪਾਰਟੀ 13 ਦੀਆਂ 13 ਸੀਟਾਂ ਜਿੱਤੇਗੀ। ਆਮ ਆਦਮੀ ਪਾਰਟੀ ਨੇ ਹਰੇਕ ਸੀਟ ਤੋਂ ਉਮੀਦਵਾਰਾਂ ਦੇ 3 ਬਦਲ ਚੁਣੇ ਹਨ। ਹੁਣ ਇਨ੍ਹਾਂ ਉਮੀਦਵਾਰਾਂ ਨੂੰ ਲੈ ਕੇ ਪਾਰਟੀ ਆਪਣਾ ਸਰਵੇ ਕਰਵਾਏਗੀ।