ਭਾਜਪਾ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਭਾਜਪਾ ਨੇ ਕਿਹਾ ਕਿ ਅਰਵਿੰਦਨ ਕੇਜਰੀਵਾਲ ਜਲਦ ਹੀ ਜੇਲ ਵਿੱਚ ਮਨੀਸ਼ ਸਿਸੋਦੀਆ ਦੇ ਨਾਲ ਹੋਣਗੇ। ਜਿਸਤੋਂ ਬਾਅਦ ਕੇਜਰੀਵਾਲ ਨੇ ਭਾਜਪਾ ਤੇ ਨਿਸ਼ਾਨਾ ਸਾਧਦਿਆ ਕਿਹਾ ਕਿ ਉਹ ਸੀਬੀਆਈ ਅਤੇ ਈਡੀ ਦੇ ਖਿਲਾਫ ਕੇਸ ਕਰਨਗੇ। ਕੇਜਰੀਵਾਲ ਨੇ ਸਿਸੋਦੀਆ ਖਿਲਾਫ਼ ਨਕਲੀ ਗਵਾਈ ਅਤੇ ਕੋਰਟ ਵਿੱਚ ਨਕਲੀ ਸਬੂਤ ਪੇਸ਼ ਕਰਨ ਦੇ ਆਰੋਪ ਲਗਾਏ ਹਨ। ਇਸਦੀ ਜਾਣਕਾਰੀ ਕੇਜਰੀਵਾਲ ਨੇ ਟਵੀਟ ਕਰਕੇ ਦਿੱਤੀ
