ਕੈਬਨਿਟ ਮੰਤਰੀ ਫੌਜ਼ਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਡਾਂ. ਬਲਬੀਰ ਸਿੰਘ ਬਣ ਸਕਦੇ ਹਨ ਨਵੇਂ ਮੰਤਰੀ

ਪੰਜਾਬ ਦੇ ਕੈਬਨਿਟ ਮੰਤਰੀ ਫੌਜ਼ਾ ਸਿੰਘ ਸਰਾਰੀ ਨੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਉਹਨਾਂ ਨੇ ਨਿੱਜੀ ਕਾਰਣਾ ਕਰਕੇ ਅਸਤੀਫਾ ਦਿੱਤਾ ਹੈ। ਹਾਲੇ ਵੀ ਮੰਤਰੀ ਮੰਡਲ ਵਿੱਚ ਕਈ ਸਾਰੇ ਬਦਲਾਅ ਆ ਸਕਦੇ ਹਨ ਅਤੇ ਕਈ ਮੰਤਰੀਆ ਦੇ ਵਿਭਾਗ ਬਦਲੇ ਜਾ ਸਕਦੇ ਹਨ ਅਤੇ ਨਵੇਂ ਚਿਹਰਿਆ ਨੂੰ ਮੌਕਾ ਮਿਲ ਸਕਦਾ ਹੈ। ਦੱਸ ਦਈਏ ਕਿ ਜਦੋਂ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਸੀ ਤਾਂ ਵਿਰੋਧੀਆ ਵੱਲੋਂ ਵੀ ਪੁਰਜ਼ੋਰ ਵੀ ਮੰਗ ਕੀਤੀ ਗਈ ਸੀ ਕਿ ਫੌਜ਼ਾ ਸਿੰਘ ਸਰਾਰੀ ਅਸਤੀਫਾ ਦੇਣ। ਆਪਣੇ ਉਤੇ ਲੱਗੇ ਦੋਸ਼ਾ ਨੂੰ ਕਾਰਜ ਕਰਦੇ ਹੋਏ ਸਰਾਰੀ ਨੇ ਕਿਹਾ ਕਿ ਮੈਂ ਪਾਰਟੀ ਦਾ ਵਫ਼ਾਦਾਰ ਸਿਪਾਹੀ ਹਾਂ ਅਤੇ ਰਹਾਂਗਾ। ਸਰਾਰੀ ‘ਤੇ ਤਿੰਨ ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਜਿਸਦੀ ਇੱਕ ਆਡੀਓ ਵਾਇਰਲ ਹੋ ਗਈ ਸੀ। ਜ਼ਿਕਰਯੋਗ ਹੈ ਕਿ ਫੌਜਾ ਸਿੰਘ ਸਰਾਰੀ ਪੰਜਾਬ ਵਿੱਚ ‘ਆਪ’ ਸਰਕਾਰ ਵਿੱਚ ਮੰਤਰੀ ਦਾ ਅਹੁਦਾ ਗੁਆਉਣ ਵਾਲੇ ਦੂਜੇ ਮੰਤਰੀ ਹਨ। ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਸਿੰਗਲਾ ‘ਤੇ ਵਿਭਾਗ ਦੇ ਟੈਂਡਰ ‘ਚ ਕਮਿਸ਼ਨ ਲੈਣ ਦਾ ਦੋਸ਼ ਲੱਗਾ ਸੀ, ਜਿਸ ਕਾਰਨ ਸਿੰਗਲਾ ਨੂੰ ਵੀ ਜੇਲ੍ਹ ਵਿੱਚ ਪਿਆ ਸੀ। ਦੱਸ ਦਈਏ ਕਿ ਹੁਣ ਸਰਾਰੀ ਦੇ ਅਸਤੀਫੇ ਤੋਂ ਬਾਅਦ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ: ਬਲਬੀਰ ਸਿੰਘ ਨਵੇਂ ਮੰਤਰੀ ਬਣ ਸਕਦੇ ਹਨ। ਦੱਸ ਦਈਏ ਕਿ ਡਾ: ਬਲਬੀਰ ਸਿੰਘ ਦਾ ਜਨਮ ਨਵਾਂਸ਼ਹਿਰ ਨੇੜਲੇ ਪਿੰਡ ਭੌਰਾ ਦੇ ਇੱਕ ਗਰੀਬ ਕਿਸਾਨ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਪਿੰਡ ਦੇ ਇੱਕ ਸਕੂਲ ਵਿੱਚ ਪੜ੍ਹਾਈ ਜਿੱਥੇ ਬਿਜਲੀ ਨਹੀਂ ਸੀ। ਉਹ ਸਖਤ ਮਿਹਨਕ ਕਰ ਅੱਖਾਂ ਦਾ ਮਸ਼ਹੂਰ ਸਰਜਨ ਬਣੇ। ਉਨ੍ਹਾਂ ਨੇ 40 ਸਾਲਾਂ ਤੋਂ ਸਿਹਤ ਖੇਤਰ ਵਿੱਚ ਯੋਗਦਾਨ ਪਾਇਆ ਅਤੇ 40% ਮਰੀਜ਼ਾਂ ਦਾ ਮੁਫਤ ਇਲਾਜ ਕੀਤਾ। ਡਾ. ਬਲਬੀਰ ਸਿੰਘ ਨੇ ਕਿਸਾਨ ਅੰਦੋਲਨ ਦੌਰਾਨ ਵੀ ਡਾਕਟਰੀ ਸੇਵਾ ਦਾ ਲੰਗਰ ਲਾਇਆ ਸੀ। ਵਾਤਾਵਰਨ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਉਨ੍ਹਾਂ ਨੂੰ ਰਾਜ ਪੱਧਰ ‘ਤੇ ਕਈ ਵਾਰ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ। ਡਾ: ਬਲਬੀਰ ਅੰਨਾ ਅੰਦੋਲਨ ਦੇ ਸਮੇਂ ਤੋਂ ਹੀ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਡਾ: ਬਲਬੀਰ 2018 ਵਿਚ ਪਾਰਟੀ ਦੇ ਸਹਿ-ਪ੍ਰਧਾਨ ਵੀ ਰਹਿ ਚੁੱਕੇ ਹਨ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 50000 ਦੇ ਫਰਕ ਨਾਲ ਚੋਣ ਜਿੱਤੀ ਸੀ।