ਦਿੱਲੀ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਅਗਲੇ ਦੋ ਦਿਨਾਂ ਲਈ ਰਹਿਣਗੇ ਬੰਦ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਹਵਾ ਪ੍ਰਦੂਸ਼ਣ ਦੇ ਵੱਧਦੇ ਪੱਧਰ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ ਲਈ ਬੰਦ ਰਹਿਣਗੇ। ਦੱਸ ਦਈਏ ਕਿ  ਇਸ ਸੀਜ਼ਨ ਚ ਪਹਿਲੀ ਵਾਰ ਗੰਭੀਰਸ਼੍ਰੇਣੀ ਚ ਪਹੁੰਚ ਗਿਆ।

ਵਿਗਿਆਨੀਆਂ ਨੇ ਅਗਲੇ ਦੋ ਹਫ਼ਤਿਆਂ ਵਿੱਚ ਪ੍ਰਦੂਸ਼ਣ ਵਿੱਚ ਹੋਰ ਵਾਧਾ ਹੋਣ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਅਤੇ ਨੇੜਲੇ ਸ਼ਹਿਰਾਂ ਵਿੱਚ ਵਧੇਰੇ ਲੋਕਾਂ ਨੂੰ ਜਨਤਕ ਆਵਾਜਾਈ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਲਈ ਦਿੱਲੀ ਮੈਟਰੋ ਰੇਲ ਗੱਡੀਆਂ 3 ਨਵੰਬਰ ਤੋਂ 20 ਵਾਧੂ ਫੇਰੇ ਲਾਉਗੀਆਂ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

Tags :