ਚੰਡੀਗੜ੍ਹ : ਪੰਜਾਬ ਵਿੱਚ ਦਿਨ-ਬ-ਦਿਨ ਪੰਜਾਬ ਦੇ ਹਾਲਾਤ ਵਿਗ਼ੜਦੇ ਹੀ ਨਜ਼ਰ ਆ ਰਹੇ ਹਨ। ਪੰਜਾਬ ਵਿੱਚ ਕਈ ਸਾਰੇ ਅੱਤਵਾਦੀ ਹਮਲੇ ਹੋਣ ਤੋਂ ਬਾਅਦ ਇੱਕ ਵਾਰ ਪੰਜਾਬ ਵਿੱਚ ਅੱਤਵਾਦੀ ਹਮਲਾ ਹੋਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਖੁਫੀਆਂ ਏਜੰਸੀਆਂ ਦੇ ਅਨੁਸਾਰ, ਪੰਜਾਬ ਵਿੱਚ ਪਾਕਿਸਤਾਨੀ ਟੈਰਰ ਗਰੁੱਪ ਵੱਲੋਂ ਸਰਕਾਰੀ ਏਜੰਸੀਆਂ, ਪੁਲਿਸ ਥਾਣਿਆਂ ਅਤੇ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾਈਆਂ ਜਾ ਸਕਦਾ ਹੈ। ਸੂਤਰਾ ਦੇ ਅਨੁਸਾਰ, ਇੱਕ ਪੁਲਿਸ ਥਾਣੇ ਦੀ ਰੇਕੀ ਵੀ ਕੀਤੀ ਗਈ ਹੈ। ਜਿਸਤੋਂ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਅਲਰਟ ਕਰ ਦਿੱਤਾ ਹੈ।
