ਲੁਧਿਆਣਾ ਵਿੱਚ ਐਨਕਾਊਂਟਰ: ਪੁਲਿਸ ਨੇ ਦੋ ਗੈਂਗਸਟਰ ਕੀਤੇ ਢੇਰ, ਪੁਲਿਸ ਮੁਲਾਜ਼ਮ ਜ਼ਖਮੀ

ਲੁਧਿਆਣਾ- ਦੋਰਾਹਾ ਦੇ ਟਿੱਬਾ ਪੁਲ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਪੁਲਿਸ ਵੱਲੋ ਦੋ ਗੈਂਗਸਟਰ ਢੇਰ ਕਰ ਦਿੱਤੇ ਗਏ ਅਤੇ ਇਕ ਪੁਲਿਸ ਮੁਲਾਜ਼ਮ ਵੀ ਜਖਮੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਮਾਰੇ ਗਏ ਗੈਂਗਸਟਰਾਂ ਦੀ ਪਹਿਚਾਣ ਸੰਜੀਵ ਕੁਮਾਰ ਸੰਜੂ ਤੇ ਸ਼ੁਭਮ ਗੋਪੀ ਵਜੋਂ ਹੋਈ ਹੈ। 

ਦੱਸ ਦਈਏ ਕਿ 17 ਨਵੰਬਰ ਨੂੰ ਸੱਤ ਗੈਂਗਸਟਰਾਂ ਨੇ ਲੁਧਿਆਣਾ ਦੇ ਹੌਜ਼ਰੀ ਕਾਰੋਬਾਰੀ ਸੰਭਵ ਜੈਨ ਨੂੰ ਕਿਡਨੈਪ ਕਰ ਲਿਆ ਸੀ। ਜਦੋਂ ਇਨ੍ਹਾਂ ਦੇ ਪਿੱਛੇ ਪੁਲਿਸ ਲੱਗ ਗਈ ਸੀ ਤਾਂ ਗੈਂਗਸਟਰਾਂ ਨੇ ਵਪਾਰੀ ਦੇ ਪੈਰ ਵਿੱਚ ਗੋਲੀ ਮਾਰ ਕੇ ਉਸਨੂੰ ਛੱਡ ਫਰਾਰ ਹੋ ਗਏ। ਲੁਧਿਆਣਾ ਚ ਵਪਾਰੀ ਨੂੰ ਧਮਕੀ ਦੇ ਕੇ ਫਿਰੌਤੀ ਮੰਗੀ ਗਈ ਸੀ ਅਤੇ ਫਿਰ ਵਪਾਰੀ ਨੂੰ ਗੋਲੀ ਮਾਰ ਦਿੱਤੀ ਗਈ ਸੀ।

Tags :