ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਦੀਆਂ ਔਰਤਾਂ ਲਈ ਇੱਕ ਅਹਿਮ ਅਤੇ ਲੋਕ-ਪੱਖੀ ਫੈਸਲਾ ਲਿਆ ਹੈ। ਸਰਕਾਰ ਨੇ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲਾਗੂ ਕਰ ਦਿੱਤਾ ਹੈ। ਇਹ ਯੋਜਨਾ 2 ਅਪ੍ਰੈਲ ਤੋਂ ਪੂਰੇ ਸੂਬੇ ਵਿੱਚ ਪ੍ਰਭਾਵੀ ਹੋ ਗਈ ਹੈ।
ਕੀ ਹੈ ਇਹ ਯੋਜਨਾ?
ਇਸ ਨਵੀਂ ਯੋਜਨਾ ਦਾ ਮੁੱਖ ਉਦੇਸ਼ ਰਾਜ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੇ ਸਨਮਾਨ ਨੂੰ ਵਧਾਉਣਾ ਹੈ। ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ:
- ਯੋਜਨਾ ਦੇ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ ਦੀ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
- ਇਹ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀਬੀਟੀ (DBT) ਮਾਧਿਅਮ ਰਾਹੀਂ ਭੇਜੀ ਜਾਵੇਗੀ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਧਾਂਦਲੀ ਨੂੰ ਰੋਕਿਆ ਜਾ ਸਕੇ



