ਤਰਨਤਾਰਨ: ਪੰਜਾਬ ਦੇ ਤਰਨਤਾਰਨ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਦਰਅਸਲ ਪਿੰਡ ਗੁੰਡੀਵਿੰਡ ਵਿੱਚ ਚੱਲ ਰਹੇ ਮੇਲੇ ਦੌਰਾਨ ਇੱਕ 14 ਸਾਲਾ ਬੱਚੇ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਹਰਮਨ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਮੇਲੇ ਦੌਰਾਨ ਗੁਰਦੁਆਰਾ ਸਾਹਿਬ ਦੇ ਬਾਹਰ ਸੰਗਤ ਨੂੰ ਛਬੀਲ ਛਕਾ ਰਿਹਾ ਸੀ। ਇਸ ਦੌਰਾਨ ਉਹ ਪੱਖੇ ਦੀ ਤਾਰਾਂ ਤੋਂ ਕਰੰਟ ਲੱਗ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਉਸ ਨੂੰ ਝਬਾਲ ਦੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਪਰ ਬੱਚੇ ਦੀ ਮੌਤ ਹੋ ਗਈ।
ਹਰਮਨ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦੂਜੇ ਪਾਸੇ ਪੁੱਤਰ ਦੀ ਮੌਤ ਕਾਰਨ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਮੇਲੇ ਵਿੱਚ ਮ੍ਰਿਤਕ ਬੱਚੇ ਦੀ ਲਾਸ਼ ਰੱਖ ਕੇ ਸ਼੍ਰੋਮਣੀ ਕਮੇਟੀ ਤੋਂ ਮੁਆਵਜ਼ੇ ਅਤੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਪਰਿਵਾਰ ਦੀ ਮੰਗ ਪੂਰੀ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਆਰਥਿਕ ਮਦਦ ਵੀ ਕੀਤੀ ਜਾਵੇਗੀ।
