18 ਸਾਲਾ ਨੌਜ਼ਵਾਨ ਦੀ ਰੇਲਵੇ ਟ੍ਰੈਕ ਦੇ ਮਿਲੀ ਲਾਸ਼

ਜਲੰਧਰ ਦੇ ਲੈਦਰ ਕੰਪਲੈਕਸ ਨੇੜੇ ਇਕ 18 ਸਾਲਾ ਨੌਜ਼ਵਾਨ ਦੀ ਲਾਸ਼ ਮਿਲਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਨੌਜ਼ਵਾਨ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਹਨ, ਮ੍ਰਿਤਕ ਦੀ ਪਹਿਚਾਣ ਅੰਕੁਰ ਵਜੋਂ ਹੋਈ ਹੈ।

ਸੂਚਨਾ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇੱਕ ਰਾਹਗੀਰ ਨੇ ਲੈਦਰ ਕੰਪਲੈਕਸ ਦੇ ਗੰਦੇ ਨਾਲੇ ਕੋਲ ਇੱਕ ਲਾਸ਼ ਪਈ ਦੇਖੀ। ਪੁਲਿਸ ਨੇ ਲਾਸ਼ ਨੂੰ ਕਬ਼ਜੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

Tags :