
ਫਤਿਹਗੜ੍ਹ ਸਾਹਿਬ/ਖਮਾਣੋ: ਖਮਾਣੋ ਵਿੱਚ 19 ਸਾਲਾ ਨੌਜਵਾਨ ਮਾਨਵਿੰਦਰ ਸਿੰਘ ਦਾ ਉਸ ਦੇ ਹੀ ਸਕੂਲ ਸਾਥੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਡੀਐਸਪੀ ਖਮਾਣੋ ਗੁਰਮੀਤ ਸਿੰਘ ਮੁਤਾਬਕ, ਮਾਨਵਿੰਦਰ ਸਿੰਘ ਦੀ ਨਿੱਜੀ ਸਕੂਲ ਵਿੱਚ ਪੜ੍ਹਦੇ ਦੋਸਤਾਂ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ, ਜੋ ਲੜਾਈ ਵਿੱਚ ਬਦਲ ਗਈ। ਇਸ ਦੌਰਾਨ ਦੋਸਤਾਂ ਨੇ ਉਸ ‘ਤੇ ਕਿਰਚ ਨਾਲ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।
ਪੁਲਿਸ ਨੇ ਪਰਿਵਾਰਕ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਵਿੱਚੋਂ ਇੱਕ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਹੈ।
ਮ੍ਰਿਤਕ ਦੇ ਚਾਚਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਖੰਨਾ ਰੋਡ ਨੇੜੇ ਮੌਜੂਦ ਸਨ ਜਦੋਂ ਰੌਲਾ ਸੁਣ ਕੇ ਮੌਕੇ ‘ਤੇ ਪਹੁੰਚੇ। ਉੱਥੇ ਮਾਨਵਿੰਦਰ ਸਿੰਘ ‘ਤੇ ਕਿਰਚ ਨਾਲ ਹਮਲਾ ਹੋਇਆ ਮਿਲਿਆ ਅਤੇ ਉਸ ਦੀ ਮੌਤ ਹੋ ਚੁੱਕੀ ਸੀ।
ਪਰਿਵਾਰ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
