ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਪੁਲਿਸ ਪ੍ਰਸ਼ਾਸਨ ਵਿੱਚ ਵੱਡੀ ਹਲਚਲ ਕਰਦਿਆਂ 22 IPS ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਕਈ ਸੀਨੀਅਰ ਅਧਿਕਾਰੀਆਂ ਨੂੰ ਪਦਉੱਨਤ ਕਰਕੇ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਅਤੇ ਤਿੰਨ ਪ੍ਰਮੁੱਖ ਜ਼ਿਲ੍ਹਿਆਂ ਦੇ ਐਸ.ਐਸ.ਪੀ. (SSP) ਵੀ ਬਦਲ ਦਿੱਤੇ ਗਏ ਹਨ


