ਮਾਹਿਲਪੁਰ-ਹੁਸ਼ਿਆਰਪੁਰ ਰੋਡ ‘ਤੇ ਪਿੰਡ ਚੱਬੇਵਾਲ ਦੇ ਬਾਹਰ ਸ਼ੁੱਕਰਵਾਰ ਦੁਪਹਿਰ ਕਰੀਬ 3 ਵਜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਮੋਟਰਸਾਈਕਲ ਸਵਾਰ 24 ਸਾਲਾ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ
ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਪੁੱਤਰ ਸੁਖਜੀਤ ਸਿੰਘ ਵਜੋਂ ਹੋਈ ਹੈ। ਉਹ ਬਲਾਕ ਮਾਹਿਲਪੁਰ ਦੇ ਪਿੰਡ ਲੰਗੇਰੀ ਦਾ ਰਹਿਣ ਵਾਲਾ ਸੀ। ਹਰਜੀਤ ਸਿੰਘ ਬਿਜਲੀ ਦਾ ਕੰਮ ਕਰਦਾ ਸੀ ਅਤੇ ਕੰਮ ਦੇ ਸਿਲਸਿਲੇ ਵਿੱਚ ਹੁਸ਼ਿਆਰਪੁਰ ਜਾ ਰਿਹਾ ਸੀ।
ਹਾਦਸਾ ਕਿਵੇਂ ਵਾਪਰਿਆ?
ਮੌਕੇ ‘ਤੇ ਮਿਲੀ ਜਾਣਕਾਰੀ ਅਨੁਸਾਰ, ਹੁਸ਼ਿਆਰਪੁਰ ਵੱਲੋਂ ਆ ਰਹੀ ਇੱਕ ਕਾਰ ਟਿੱਪਰ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਦੌਰਾਨ ਕਾਰ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਹਰਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਹਾਦਸੇ ਦੀ ਸੂਚਨਾ ਮਿਲਣ ‘ਤੇ ਥਾਣਾ ਚੱਬੇਵਾਲ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
