ਪੰਜਾਬ ‘ਚ ਅੱਜ 43 ਟੋਲ ਪਲਾਜ਼ੇ ਫ੍ਰੀ: ਕਿਸਾਨਾਂ ਦਾ ਵੱਡਾ ਐਲਾਨ

ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠਲੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵਲੋਂ ਅੱਜ ਪੰਜਾਬ ਭਰ ਵਿੱਚ ਇੱਕ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤਹਿਤ ਸੂਬੇ ਦੇ 43 ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਵੱਲੋਂ ਧਰਨੇ ਦਿੱਤੇ ਜਾਣਗੇ। ਇਹ ਵਿਰੋਧ ਪ੍ਰਦਰਸ਼ਨ ਅੱਜ ਸਵੇਰੇ 11:00 ਵਜੇ ਸ਼ੁਰੂ ਹੋ ਕੇ ਦੁਪਹਿਰ 3:20 ਵਜੇ ਤੱਕ ਚੱਲੇਗਾ। ਇਸ ਸਾਢੇ ਚਾਰ ਘੰਟੇ ਦੇ ਸਮੇਂ ਦੌਰਾਨ ਇਨ੍ਹਾਂ ਸਾਰੇ ਟੋਲ ਪਲਾਜ਼ਿਆਂ ਤੋਂ ਲੰਘਣ ਵਾਲੇ ਵਾਹਨਾਂ ਨੂੰ ਕੋਈ ਟੈਕਸ ਨਹੀਂ ਦੇਣਾ ਪਵੇਗਾ ਅਤੇ ਸਾਰੇ ਰੂਟ ਪੂਰੀ ਤਰ੍ਹਾਂ ਮੁਫ਼ਤ ਰਹਿਣਗੇ।

ਕਿਸਾਨ ਜਥੇਬੰਦੀਆਂ ਅਨੁਸਾਰ ਇਹ ਕਦਮ ਕਈ ਅਹਿਮ ਮੰਗਾਂ ਨੂੰ ਲੈ ਕੇ ਚੁੱਕਿਆ ਗਿਆ ਹੈ, ਜਿਨ੍ਹਾਂ ਵਿੱਚ ਸ਼ਾਮਲ ਹਨ। ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ। ਭਾਰਤ ਅਤੇ ਅਮਰੀਕਾ ਵਿਚਾਲੇ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ (FTA) ਦੇ ਖ਼ਿਲਾਫ਼ ਰੋਸ। ਲੈਂਡ ਮੌਰਗੇਜ ਬੈਂਕ ਨਾਲ ਜੁੜੇ ਮਸਲੇ ਅਤੇ ਕਿਸਾਨਾਂ ਦੀਆਂ ਹੋਰ ਪੁਰਾਣੀਆਂ ਲੰਬਿਤ ਮੰਗਾਂ।

ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੇ ਇਨ੍ਹਾਂ ਮੁੱਦਿਆਂ ਵੱਲ ਤੁਰੰਤ ਧਿਆਨ ਨਾ ਦਿੱਤਾ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।