ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਹੋਈ ਚੋਣ ਵਿੱਚ ਭਾਜਪਾ ਨੇ ਵੱਡੀ ਜਿੱਤ ਹਾਸਿਲ ਕਰਕੇ ਬਾਜ਼ੀ ਮਾਰ ਲਈ ਹੈ। ਦੱਸ ਦਈਏ ਕਿ ਭਾਜਪਾ ਆਗੂ ਅਨੂਪ ਗੁਪਤਾ ਮੇਅਰ ਦੀ ਚੋਣ ਜਿੱਤ ਗਏ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਲਾਡੀ ਨੂੰ ਹਰਾ ਕੇ ਚੋਣ ਜਿੱਤੀ। ਜਿਸਤੋਂ ਬਾਅਦ ਉਹਨਾਂ ਦੇ ਪਰਿਵਾਰ ਅਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਛਾ ਗਿਆ ਹੈ।
