ਲੁਧਿਆਣਾ: ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਆ ਕਿ ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਦੇ ਇੱਕ ਨਜ਼ਦੀਕੀ ਕਾਰੋਬਾਰੀ ਸਾਥੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਮਾਮਲਾ ਸਾਹਮਣੇ ਆਇਆ
ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ‘ਤੇ ਆਈ ਕਾਲ
ਪੁਲਿਸ ਕੋਲ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ, ਫੋਨ ਕਰਨ ਵਾਲੇ ਨੇ ਆਪਣੀ ਪਛਾਣ ਹੈਰੀ ਬਾਕਸਰ ਵਜੋਂ ਦੱਸੀ ਹੈ, ਜੋ ਕਿ ਖ਼ਤਰਨਾਕ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰ ਰਿਹਾ ਹੈ। ਕਾਰੋਬਾਰੀ ਕੋਲੋਂ 10 ਕਰੋੜ ਰੁਪਏ ਦੀ ਵੱਡੀ ਰਕਮ ਫਿਰੌਤੀ ਵਜੋਂ ਮੰਗੀ ਗਈ ਹੈ। ਤੁਹਾਨੂੰ ਦਸਦੀਏ ਹੈਰੀ ਬੋਕ੍ਸਰ ਓਹੀ ਆ ਗੈਂਗਸਟਰ ਆ ਜਿਸਨੇ ਪਿਛਲੇ ਰਣਵੀਰ ਸਿੰਘ ਨੂੰ ਵੀ ਮਾਰਨ ਦੀ ਧਮਕੀ ਦਿੱਤੀ ਸੀ
ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦੀ ਦਿੱਤੀ ਧਮਕੀ
ਧਮਕੀ ਦੇਣ ਵਾਲੇ ਵਿਅਕਤੀ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਜੇਕਰ ਮੰਗੀ ਗਈ ਰਕਮ ਨਾ ਦਿੱਤੀ ਗਈ ਤਾਂ ਉਹ:
ਸ਼ਿਕਾਇਤਕਰਤਾ (ਕਾਰੋਬਾਰੀ) ਨੂੰ ਨਿਸ਼ਾਨਾ ਬਣਾਏਗਾ। ਉਸਦੇ ਸਾਥੀ ਅਤੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰ ਦੇਵੇਗਾ।
“ਪੰਜਾਬੀ ਮਨੋਰੰਜਨ ਜਗਤ ਅਤੇ ਕਾਰੋਬਾਰੀ ਵਰਗ ਵਿੱਚ ਇਸ ਘਟਨਾ ਤੋਂ ਬਾਅਦ ਕਾਫੀ ਸਹਿਮ ਦਾ ਮਾਹੌਲ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।”
ਪੁਲਿਸ ਵੱਲੋਂ ਐਫਆਈਆਰ (FIR) ਦਰਜ
ਇਸ ਪੂਰੇ ਮਾਮਲੇ ਸਬੰਧੀ ਹਰਵਿੰਦਰ ਸਿੰਘ ਨਾਮੀ ਵਿਅਕਤੀ ਦੀ ਸ਼ਿਕਾਇਤ ‘ਤੇ ਲੁਧਿਆਣਾ ਦੇ ਸਰਾਭਾ ਨਗਰ ਪੁਲਿਸ ਸਟੇਸ਼ਨ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਫੋਨ ਕਾਲ ਦੀ ਲੋਕੇਸ਼ਨ ਅਤੇ ਹੋਰ ਤਕਨੀਕੀ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ
