ਅਮਰੀਕਾ ਅਤੇ ਇਜ਼ਰਾਈਲ ਦੇ ਸਾਂਝੇ ਫੌਜੀ ਆਪਰੇਸ਼ਨ “ਆਪਰੇਸ਼ਨ ਐਪਿਕ ਫਿਊਰੀ” (Operation Epic Fury) ਤੋਂ ਬਾਅਦ ਇਰਾਨ ਦੇ ਸੁਪਰੀਮ ਲੀਡਰ ਆਇਤੁੱਲਾ ਅਲੀ ਖ਼ਾਮੇਨੇਈ ਅਤੇ ਕਈ ਸੀਨੀਅਰ ਫੌਜੀ ਕਮਾਂਡਰਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਹਮਲੇ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ।
ਟਰੰਪ ਦੀ ‘ਵੱਡੀ ਚੇਤਾਵਨੀ’: “ਅਜਿਹੀ ਤਾਕਤ ਵਰਤਾਂਗੇ ਜੋ ਪਹਿਲਾਂ ਕਦੇ ਨਹੀਂ ਦੇਖੀ”
ਐਤਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਜਾਰੀ ਕੀਤੇ ਇੱਕ ਬਿਆਨ ਵਿੱਚ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਜੇਕਰ ਇਰਾਨ ਨੇ ਕਿਸੇ ਵੀ ਤਰ੍ਹਾਂ ਦੀ ਜਵਾਬੀ ਕਾਰਵਾਈ ਦੀ ਕੋਸ਼ਿਸ਼ ਕੀਤੀ, ਤਾਂ ਉਸ ਨੂੰ ਅਜਿਹੀ ਭਿਆਨਕ ਫੌਜੀ ਤਾਕਤ ਦਾ ਸਾਹਮਣਾ ਕਰਨਾ ਪਵੇਗਾ ਜੋ “ਦੁਨੀਆ ਨੇ ਪਹਿਲਾਂ ਕਦੇ ਨਹੀਂ ਦੇਖੀ ਹੋਵੇਗੀ
ਟਰੰਪ ਨੇ ਅਮਰੀਕੀ ਕਾਰਵਾਈ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਇਹ ਕਦਮ ਅਮਰੀਕੀ ਲੋਕਾਂ ਦੀ ਰੱਖਿਆ ਅਤੇ ਇਰਾਨ ਦੇ ਪ੍ਰਮਾਣੂ ਤੇ ਮਿਜ਼ਾਈਲ ਪ੍ਰੋਗਰਾਮਾਂ ਦੇ ਖਤਰੇ ਨੂੰ ਖਤਮ ਕਰਨ ਲਈ ਜ਼ਰੂਰੀ ਸੀ। ਉਨ੍ਹਾਂ ਨੇ ਇਰਾਨ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਰਕਾਰ ਵਿਰੁੱਧ ਖੜ੍ਹੇ ਹੋਣ ਅਤੇ ਸੱਤਾ ‘ਤੇ ਕਬਜ਼ਾ ਕਰਨ
ਇਰਾਨ ਦੀ ਜਵਾਬੀ ਕਾਰਵਾਈ: ਖਾੜੀ ਦੇਸ਼ਾਂ ਵਿੱਚ ਹੜਕੰਪ
ਖ਼ਾਮੇਨੇਈ ਦੀ ਮੌਤ ਤੋਂ ਬਾਅਦ ਇਰਾਨ ਨੇ ਵੀ ਤੇਜ਼ੀ ਨਾਲ ਜਵਾਬੀ ਹਮਲੇ ਸ਼ੁਰੂ ਕਰ ਦਿੱਤੇ ਹਨ। ਇਰਾਨ ਦੀ IRGC (ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰਪਸ) ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਮੱਧ ਪੂਰਬ ਵਿੱਚ ਸਥਿਤ ਅਮਰੀਕੀ ਫੌਜੀ ਟਿਕਾਣਿਆਂ ਅਤੇ ਇਜ਼ਰਾਈਲੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ:
ਕੁਵੈਤ ਦੇ ਅਬਦੁੱਲਾ ਮੁਬਾਰਕ ਇਲਾਕੇ ਵਿੱਚ ਸਥਿਤ ਅਮਰੀਕੀ ਜਲ ਸੈਨਾ ਦੇ ਅੱਡੇ ‘ਤੇ 4 ਬੈਲਿਸਟਿਕ ਮਿਜ਼ਾਈਲਾਂ ਅਤੇ 12 ਡਰੋਨਾਂ ਨਾਲ ਹਮਲਾ ਕੀਤਾ ਗਿਆ। ਰਿਪੋਰਟਾਂ ਅਨੁਸਾਰ ਇੱਥੇ ਭਾਰੀ ਨੁਕਸਾਨ ਅਤੇ ਜਾਨੀ ਨੁਕਸਾਨ ਹੋਇਆ ਹੈ।
ਭਾਰਤੀ ਮਹਾਂਸਾਗਰ ਵਿੱਚ ਅਮਰੀਕੀ ਜਹਾਜ਼ਾਂ ਲਈ ਤੇਲ ਲੈ ਕੇ ਜਾ ਰਹੇ ਇੱਕ ਸਪੋਰਟ ਸ਼ਿਪ (MST-class) ਨੂੰ ਇਰਾਨੀ ‘ਕਾਦਰ 380’ ਮਿਜ਼ਾਈਲਾਂ ਨਾਲ ਨਿਸ਼ਾਨਾ ਬਣਾਇਆ ਗਿਆ।
ਦੁਬਈ, ਦੋਹਾ ਅਤੇ BAHRAIN ਵਰਗੇ ਸ਼ਹਿਰਾਂ ਵਿੱਚ ਜ਼ੋਰਦਾਰ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਹਨ। ਏਅਰ ਡਿਫੈਂਸ ਸਿਸਟਮ ਲਗਾਤਾਰ ਆਉਣ ਵਾਲੀਆਂ ਮਿਜ਼ਾਈਲਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਹੈ

