ਕਿਹਾ— ਮੇਰੇ ਉੱਤੇ ਲੱਗੇ ਦੋਸ਼ ਬੇਬੁਨਿਆਦ ਤੇ ਝੂਠੇ, ਪਰ ਨਿਰਪੱਖ ਜਾਂਚ ਲਈ ਅਹੁਦੇ ਤੋਂ ਹਟਣਾ ਹੀ ਠੀਕ
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਉੱਤੇ ਲੱਗ ਰਹੇ ਇਲਜ਼ਾਮਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਖਿਲਾਫ਼ ਲੱਗ ਰਹੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਝੂਠੇ ਹਨ, ਪਰ ਉਹ ਚਾਹੁੰਦੇ ਹਨ ਕਿ ਇਸ ਮਾਮਲੇ ਦੀ ਸਹੀ ਅਤੇ ਨਿਰਪੱਖ ਜਾਂਚ ਹੋਵੇ।
ਤੁਹਾਨੂੰ ਦਸਦੀਏ ਕੱਲ ਅੰਮ੍ਰਿਤਸਰ ਦੇ ਇੱਕ Warehouse ਦੇ DM ਨੇ ਜਹਿਰ ਆਕੇ ਆਤਮ ਹੱਤਿਆ ਕਰ ਲਈ ਸੀ ਤੇ ਉਨ੍ਹਾਂ ਨੇ ਲਾਲਜੀਤ ਭੁੱਲਰ ਤੇ’ TORTURE ਕਰਨ ਦੇ ਇਲਜ਼ਾਮ ਲਗਾਏ ਸੀ
ਸੋਸ਼ਲ ਮੀਡੀਆ ਪੋਸਟ ਵਿੱਚ ਲਾਲਜੀਤ ਸਿੰਘ ਭੁੱਲਰ ਨੇ ਲਿਖਿਆ ਕਿ ਉਨ੍ਹਾਂ ਦੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਆਈ ਹੈ ਅਤੇ ਇਸੇ ਰਾਹ ’ਤੇ ਚਲਦਿਆਂ ਉਹ ਚਾਹੁੰਦੇ ਹਨ ਕਿ ਉਨ੍ਹਾਂ ਉੱਤੇ ਲੱਗੇ ਸਾਰੇ ਇਲਜ਼ਾਮਾਂ ਦੀ ਪੂਰੀ ਜਾਂਚ ਹੋਵੇ, ਤਾਂ ਜੋ ਸੱਚ ਸਭ ਦੇ ਸਾਹਮਣੇ ਆ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ, ਉਹ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬੇਨਤੀ ਕਰਦੇ ਹਨ ਕਿ ਉਨ੍ਹਾਂ ਦਾ ਮੰਤਰੀ ਪਦ ਤੋਂ ਅਸਤੀਫਾ ਮਨਜ਼ੂਰ ਕੀਤਾ ਜਾਵੇ। ਉਨ੍ਹਾਂ ਦਾ ਮੰਨਣਾ ਹੈ ਕਿ ਜਾਂਚ ਦੌਰਾਨ ਉਨ੍ਹਾਂ ਦਾ ਅਹੁਦਾ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਜਾਂ ਉਲਝਣ ਨਾ ਬਣੇ।
ਲਾਲਜੀਤ ਸਿੰਘ ਭੁੱਲਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਭੇਜ ਰਹੇ ਹਨ, ਤਾਂ ਜੋ ਮਾਮਲੇ ਦੀ ਜਾਂਚ ਪੂਰੀ ਪਾਰਦਰਸ਼ਤਾ ਨਾਲ ਅੱਗੇ ਵੱਧ ਸਕੇ

