ਕੈਨੇਡਾ ਦੇ ਕੋਲੰਬੀਆ ਦੇ ਸ਼ਹਿਰ ਸਰੀ ਵਿੱਚ ਸ਼ਟੱਡੀ ਵਿਜ਼ੇ ਤੇ 11 ਜਨਵਰੀ ਨੂੰ ਪੰਜਾਬ ਦੇ ਪਿੰਡ ਬਖਸੀਵਾਲਾ ਤੋ ਆਏ 19 ਸਾਲਾ ਨੌਜ਼ਵਾਨ ਗੁਰਜੀਤ ਸਿੰਘ ਦੀ ਮੌਤ ਹੋ ਜਾਣ ਦੀ ਦੁੱਖਦਾਇਕ ਖਬਰ ਮਿਲੀ ਹੈ। ਦੱਸ ਦਈਏ ਕਿ ਕਿਸਾਨ ਪਰਿਵਾਰ ਵੱਲੋ ਆਪਣੇ ਇਕਲੌਤੇ ਪੁੱਤਰ ਨੂੰ ਕੈਨੇਡਾ ਭੇਜਿਆ ਗਿਆ ਸੀ ਪਰ ਦਿਲ ਦੀ ਧੜਕਣ ਰੁਕਣ ਕਾਰਣ ਉਸਦੀ ਮੌਤ ਹੋ ਗਈ। ਇਸ ਦੁੱਖਦਾਇਕ ਘਟਨਾ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰ ਅਤੇ ਪਿੰਡ ਵਾਸੀਆ ਨੇ ਸਰਕਾਰ ਨੂੰ ਅਪੀਲ ਕਰਦਿਆ ਕਿਹਾ ਕਿ ਗੁਰਜੋਤ ਦੇ ਮਿ੍ਰਤਕ ਸਰੀਰ ਨੂੰ ਜਲਦ ਤੋ ਜਲਦ ਪਿੰਡ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਰੀਤੀ ਰਿਵਾਜਾਂ ਨਾਲ ਉਸਦਾ ਅੰਤਿਮ ਸੰਸਕਾਰ ਕਰ ਸਕਣ
