ਕੇਜਰੀਵਾਲ ਨੇ ਹਾਈ ਕੋਰਟ ਵਿੱਚ ਦਿੱਤੀ ਰਿਕਿਊਜ਼ਲ ਅਰਜ਼ੀ; ਭਲਕੇ ਖੁਦ ਪੇਸ਼ ਹੋਕੇ ਰੱਖਣਗੇ ਪੱਖ

ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ਸਾਬਕਾ ਮੁਲਜ਼ਮਾਂ ਨੇ ਐਤਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਇੱਕ ਰਿਕਿਊਜ਼ਲ (Recusal) ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ ਰਾਹੀਂ ਕੇਜਰੀਵਾਲ ਨੇ ਮੰਗ ਕੀਤੀ ਹੈ ਕਿ ਜਸਟਿਸ ਸ਼ਰਮਾ ਇਸ ਮਾਮਲੇ ਦੀ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲੈਣ

ਆਮ ਆਦਮੀ ਪਾਰਟੀ ਅਨੁਸਾਰ, ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣਗੇ ਅਤੇ ਇਸ ਮਾਮਲੇ ‘ਤੇ ਖੁਦ ਬਹਿਸ ਕਰਨਗੇ, ਕੇਜਰੀਵਾਲ ਅਤੇ ਹੋਰ ਮੁਲਜ਼ਮਾਂ ਨੇ ਪਹਿਲਾਂ ਵੀ ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਪੱਤਰ ਲਿਖ ਕੇ ਮਾਮਲੇ ਨੂੰ ਕਿਸੇ ਹੋਰ ਬੈਂਚ ਕੋਲ ਤਬਦੀਲ ਕਰਨ ਦੀ ਬੇਨਤੀ ਕੀਤੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਬੈਂਚ ਤੋਂ ਨਿਰਪੱਖ ਸੁਣਵਾਈ ਦੀ ਉਮੀਦ ਨਹੀਂ ਹੈ

ਜ਼ਿਕਰਯੋਗ ਹੈ ਕਿ 27 ਫਰਵਰੀ ਨੂੰ ਟਰਾਇਲ ਕੋਰਟ ਨੇ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ 21 ਹੋਰਾਂ ਨੂੰ ਇਸ ਮਾਮਲੇ ਵਿੱਚ ਡਿਸਚਾਰਜ (ਬਰੀ) ਕਰ ਦਿੱਤਾ ਸੀ। ਹਾਲਾਂਕਿ, ਕੇਂਦਰੀ ਜਾਂਚ ਏਜੰਸੀਆਂ (CBI ਅਤੇ ED) ਨੇ ਇਸ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਹੈ

ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਹਾਲ ਹੀ ਵਿੱਚ ਟਰਾਇਲ ਕੋਰਟ ਦੇ ਉਸ ਹੁਕਮ ‘ਤੇ ਰੋਕ ਲਗਾ ਦਿੱਤੀ ਸੀ, ਜਿਸ ਵਿੱਚ ਜਾਂਚ ਅਧਿਕਾਰੀਆਂ ਦੇ ਖਿਲਾਫ ਵਿਭਾਗੀ ਕਾਰਵਾਈ ਦੀ ਗੱਲ ਕਹੀ ਗਈ ਸੀ। ਇਸੇ ਕਾਰਨ ਹੁਣ ਬਚਾਅ ਪੱਖ ਨੇ ਜੱਜ ਨੂੰ ਬਦਲਣ ਦੀ ਮੰਗ ਤੇਜ਼ ਕਰ ਦਿੱਤੀ ਹੈ