ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਅੱਜ ਵਿਸ਼ੇਸ਼ ਤੌਰ ‘ਤੇ ਪਿੰਡ ਹਵਾਰਾ ਵਿਖੇ ਪਹੁੰਚੇ। ਉੱਥੇ ਉਨ੍ਹਾਂ ਨੇ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਨਰਿੰਦਰ ਕੌਰ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ।
ਦੱਸਣਯੋਗ ਹੈ ਕਿ ਮਾਤਾ ਨਰਿੰਦਰ ਕੌਰ ਜੀ ਪਿਛਲੇ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਹਨ ਅਤੇ ਘਰ ਵਿੱਚ ਹੀ ਇਲਾਜ ਅਧੀਨ ਹਨ। ਮਲਵਿੰਦਰ ਸਿੰਘ ਕੰਗ ਨੇ ਮਾਤਾ ਜੀ ਕੋਲ ਬੈਠ ਕੇ ਉਨ੍ਹਾਂ ਦੀ ਸਿਹਤ ਬਾਰੇ ਵਿਸਥਾਰ ਵਿੱਚ ਜਾਣਕਾਰੀ ਲਈ ਅਤੇ ਪਰਿਵਾਰ ਨਾਲ ਦੁੱਖ-ਸੁੱਖ ਸਾਂਝਾ ਕੀਤਾ।
ਤੰਦਰੁਸਤੀ ਲਈ ਕੀਤੀ ਅਰਦਾਸ
ਮੁਲਾਕਾਤ ਦੌਰਾਨ ਐਮ.ਪੀ. ਕੰਗ ਨੇ ਵਾਹਿਗੁਰੂ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਪ੍ਰਮਾਤਮਾ ਮਾਤਾ ਜੀ ਨੂੰ ਜਲਦ ਸਿਹਤਯਾਬੀ ਅਤੇ ਤੰਦਰੁਸਤੀ ਬਖਸ਼ਣ। ਉਨ੍ਹਾਂ ਨੇ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿਵਾਇਆ
