CM ਭਗਵੰਤ ਮਾਨ ਬਟਾਲਾ ਵਿਖੇ ਸ਼ੁਰੂ ਕਰਨਗੇ 176.91 ਕਰੋੜ ਰੁਪਏ ਦੇ ਵਿਕਾਸ ਕਾਰਜ, ਨਵੇਂ ਬੱਸ ਸਟੈਂਡ ਦਾ ਵੀ ਕਰਨਗੇ ਐਲਾਨ

ਬਟਾਲਾ : ਮੁੱਖ ਮੰਤਰੀ ਭਗਵੰਤ ਮਾਨ ਅੱਜ ਬਟਾਲਾ ਸ਼ਹਿਰ ਨੂੰ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣ ਜਾ ਰਹੇ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਨਗਰ ਨਿਗਮ, ਪੰਜਾਬ ਮੰਡੀ ਬੋਰਡ, ਅਤੇ ਲੋਕ ਨਿਰਮਾਣ ਵਿਭਾਗ ਦੇ ਅਧੀਨ ਆਉਂਦੇ ਵੱਖ-ਵੱਖ ਕਾਰਜ ਸ਼ਾਮਲ ਹਨ, ਜਿਨ੍ਹਾਂ ਦੀ ਕੁੱਲ ਲਾਗਤ 176.91 ਕਰੋੜ ਰੁਪਏ ਹੈ। ਇਸ ਮੌਕੇ ਮੁੱਖ ਮੰਤਰੀ ਬਟਾਲਾ ਵਿੱਚ ਨਵੇਂ ਬੱਸ ਸਟੈਂਡ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਦਾ ਵੀ ਐਲਾਨ ਕਰਨਗੇ

ਪ੍ਰਮੁੱਖ ਵਿਕਾਸ ਪ੍ਰੋਜੈਕਟ:

  • ਨਗਰ ਨਿਗਮ ਬਟਾਲਾ ਅਧੀਨ: 95.72 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰੀ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ
  • ਪੰਜਾਬ ਮੰਡੀ ਬੋਰਡ ਅਧੀਨ: 16.10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਵੇਗਾ
  • ਲੋਕ ਨਿਰਮਾਣ ਵਿਭਾਗ ਅਧੀਨ: 65.09 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ, ਜੋ ਸ਼ਹਿਰ ਦੀ ਕਨੈਕਟੀਵਿਟੀ ਨੂੰ ਸੁਧਾਰਨਗੀਆਂ

ਹਾਲ ਹੀ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਇੱਕ ਆਧੁਨਿਕ ਉਪ-ਮੰਡਲੀ ਕੰਪਲੈਕਸ ਦਾ ਉਦਘਾਟਨ ਕੀਤਾ ਸੀ, ਜਿਸ ‘ਤੇ ਲਗਭਗ 6 ਕਰੋੜ ਰੁਪਏ ਖਰਚ ਕੀਤੇ ਗਏ ਹਨ, ਇਸ ਕੰਪਲੈਕਸ ਵਿੱਚ ਰਜਿਸਟਰੀ, ਰਿਕਾਰਡ ਰੂਮ, ਐਸ.ਡੀ.ਐਮ. ਅਤੇ ਤਹਿਸੀਲਦਾਰ ਦੀਆਂ ਅਦਾਲਤਾਂ ਸਮੇਤ 28 ਕਮਰੇ ਅਤੇ ਇੱਕ ਲਿਫਟ ਸ਼ਾਮਲ ਹੈ, ਇਸੇ ਤਰ੍ਹਾਂ, ਬਠਿੰਡਾ ਵਿੱਚ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ, ਜਿਸ ਵਿੱਚ ਮਲਤਾਨੀਆ ਰੇਲਵੇ ਓਵਰਬ੍ਰਿਜ ਨੂੰ ਸਮਰਪਿਤ ਕਰਨਾ ਅਤੇ ਜਨਤਾ ਨਗਰ ਵਿੱਚ ਨਵੇਂ ਰੇਲਵੇ ਓਵਰਬ੍ਰਿਜ ਨੂੰ ਮਨਜ਼ੂਰੀ ਦੇਣਾ ਸ਼ਾਮਲ ਹੈ, ਬਟਾਲਾ ਵਿਖੇ ਵੀ ਨਵਾਂ ਤਹਿਸੀਲ ਕੰਪਲੈਕਸ 10 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜੋ 314 ਪਿੰਡਾਂ ਦੇ ਲੋਕਾਂ ਨੂੰ ਇੱਕ ਛੱਤ ਹੇਠ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰੇਗਾ, ਇਸ ਤੋਂ ਇਲਾਵਾ, ਫਰੀਦਕੋਟ ਦੇ ਜੈਤੋ ਵਿੱਚ ਵੀ 28.68 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਕਮਿਊਨਿਟੀ ਹੈਲਥ ਸੈਂਟਰ ਦਾ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਇੱਕ ਆਧੁਨਿਕ ਖੇਡ ਸਟੇਡੀਅਮ ਦਾ ਨਿਰਮਾਣ ਸ਼ਾਮਲ ਹਨ