CM ਭਗਵੰਤ ਮਾਨ ਨੇ ਦਸਤਖ਼ਤਾਂ ਲਈ ਰਾਜਪਾਲ ਨੂੰ ਭੇਜਿਆ ਬੇਅਦਬੀ ਬਿੱਲ ਐਕਟ

ਚੰਡੀਗੜ੍ਹ: ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਕਦਮ ਚੁੱਕਿਆ ਹੈ। ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸੰਬੰਧਿਤ ਬਿੱਲ ਨੂੰ ਹੁਣ ਅੰਤਿਮ ਪ੍ਰਵਾਨਗੀ ਅਤੇ ਦਸਤਖ਼ਤਾਂ ਲਈ ਮਾਣਯੋਗ ਰਾਜਪਾਲ ਕੋਲ ਭੇਜ ਦਿੱਤਾ ਗਿਆ ਹੈ

ਮੁੱਖ ਮੰਤਰੀ ਨੇ ਟਵੀਟ ਰਾਹੀਂ ਸਥਿਤੀ ਕੀਤੀ ਸਪੱਸ਼ਟ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਕਾਨੂੰਨੀ ਪ੍ਰਕਿਰਿਆ ਪੂਰੀ ਕਰਦਿਆਂ ਇਹ ਫਾਈਲ ਰਾਜਪਾਲ ਦਫ਼ਤਰ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਕਾਨੂੰਨ ਰਾਹੀਂ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ

ਰਾਜਪਾਲ ਦੇ ਬਿਆਨ ਤੋਂ ਬਾਅਦ ਵਧੀ ਸਰਗਰਮੀ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਰਾਜਪਾਲ ਵੱਲੋਂ ਇੱਕ ਬਿਆਨ ਸਾਹਮਣੇ ਆਇਆ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਕੋਲ ਅਜੇ ਤੱਕ ਬੇਅਦਬੀ ਵਿਰੁੱਧ ਬਿੱਲ ਦੀ ਕੋਈ ਫਾਈਲ ਨਹੀਂ ਪਹੁੰਚੀ ਹੈ। ਰਾਜਪਾਲ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਛਿੜ ਗਈ ਸੀ। ਹੁਣ ਮੁੱਖ ਮੰਤਰੀ ਵੱਲੋਂ ਦਿੱਤੀ ਗਈ ਇਸ ਤਾਜ਼ਾ ਜਾਣਕਾਰੀ ਨੇ ਸਾਰੀਆਂ ਅਟਕਲਾਂ ‘ਤੇ ਵਿਰਾਮ ਲਗਾ ਦਿੱਤਾ ਹੈ

https://x.com/i/status/2044986341503672631