ਭਾਜਪਾ ‘ਚ ਸ਼ਾਮਲ ਹੋਏ ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਵਲੋਂ ‘Y’ ਕੈਟੇਗਰੀ ਦੀ ਸੁਰੱਖਿਆ

ਜਲੰਧਰ: ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜਨ ਵਾਲੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਚਾਂਸਲਰ ਅਸ਼ੋਕ ਮਿੱਤਲ ਨੂੰ ਕੇਂਦਰ ਸਰਕਾਰ ਵਲੋਂ ‘Y’ ਕੈਟੇਗਰੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ

ਸੁਰੱਖਿਆ ਦੇ ਘੇਰੇ ਵਿੱਚ ਰਹਿਣਗੇ ਮਿੱਤਲ
ਸੂਤਰਾਂ ਅਨੁਸਾਰ, ਕੇਂਦਰੀ ਗ੍ਰਹਿ ਮੰਤਰਾਲੇ ਨੇ ਸੰਭਾਵੀ ਖ਼ਤਰਿਆਂ ਦੇ ਮੱਦੇਨਜ਼ਰ ਅਸ਼ੋਕ ਮਿੱਤਲ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ। ‘Y’ ਕੈਟੇਗਰੀ ਦੀ ਇਸ ਸੁਰੱਖਿਆ ਤਹਿਤ ਹੁਣ ਉਨ੍ਹਾਂ ਨਾਲ ਹਰ ਵੇਲੇ ਕੇਂਦਰੀ ਸੁਰੱਖਿਆ ਬਲਾਂ ਦੇ ਕਮਾਂਡੋ ਤਾਇਨਾਤ ਰਹਿਣਗੇ। ਇਹ ਕਦਮ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਅਤੇ ਪੰਜਾਬ ਵਿੱਚ ਵਧ ਰਹੇ ਵਿਰੋਧ ਕਾਰਨ ਇਹ ਫਾਸਿਲ ਲਿਆ ਗਿਆ

  • ED ਦੀ ਕਾਰਵਾਈ: ਭਾਜਪਾ ਵਿੱਚ ਸ਼ਾਮਲ ਹੋਣ ਤੋਂ ਕੁਝ ਦਿਨ ਪਹਿਲਾਂ ਹੀ ED ਵਲੋਂ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ
  • ਰਾਘਵ ਚੱਢਾ ਦੀ ਥਾਂ ਨਿਯੁਕਤੀ: ਉਹ ਰਾਜ ਸਭਾ ਵਿੱਚ ਰਾਘਵ ਚੱਢਾ ਦੀ ਥਾਂ ‘ਆਪ’ ਦੇ ਡਿਪਟੀ ਲੀਡਰ ਵਜੋਂ ਸੇਵਾ ਨਿਭਾ ਰਹੇ ਸਨ
  • ਵਿਰੋਧ ਪ੍ਰਦਰਸ਼ਨ: ਉਨ੍ਹਾਂ ਦੇ ਭਾਜਪਾ ਵਿੱਚ ਜਾਣ ਤੋਂ ਬਾਅਦ ਪੰਜਾਬ ਭਰ ਵਿੱਚ ‘ਆਪ’ ਵਰਕਰਾਂ ਵੱਲੋਂ ਉਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ