ਨਵੀਂ ਦਿੱਲੀ: ਦਿੱਲੀ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵੱਡਾ ਸਿਆਸੀ ਦਾਅ ਖੇਡਿਆ ਹੈ। ਖ਼ਬਰ ਹੈ ਕਿ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦੇ ਨਾਲ ਰਾਜਘਾਟ ਜਾਣਗੇ
ਇਹ ਕਦਮ ਉਸ ਵੇਲੇ ਚੁੱਕਿਆ ਗਿਆ ਹੈ ਜਦੋਂ ਸੋਮਵਾਰ ਨੂੰ ਮਨੀਸ਼ ਸਿਸੋਦੀਆ ਨੇ ਜਸਟਿਸ ਸਵਰਨਕਾਂਤਾ ਸ਼ਰਮਾ ਨੂੰ ਪੱਤਰ ਲਿਖ ਕੇ ਮੌਜੂਦਾ ਨਿਆਂਇਕ ਪ੍ਰਕਿਰਿਆ ਤੋਂ ਖੁਦ ਨੂੰ ਵੱਖ ਕਰਨ ਦਾ ਐਲਾਨ ਕੀਤਾ ਸੀ
‘ਸਤਿਆਗ੍ਰਹਿ’ ਦਾ ਸ਼ੰਖਨਾਦ
ਪਾਰਟੀ ਸੂਤਰਾਂ ਮੁਤਾਬਕ, ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਨਤਮਸਤਕ ਹੋ ਕੇ ਕੇਜਰੀਵਾਲ ਆਪਣੀ ਨਵੀਂ ਰਣਨੀਤੀ ‘ਸਤਿਆਗ੍ਰਹਿ’ ਦੀ ਸ਼ੁਰੂਆਤ ਕਰਨਗੇ। ਕੇਜਰੀਵਾਲ ਨੇ ਪਹਿਲਾਂ ਹੀ ਮੌਜੂਦਾ ਕਾਨੂੰਨੀ ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ
ਵਰਕਰਾਂ ਨੂੰ ਅਲਰਟ ‘ਤੇ ਰੱਖਿਆ
ਇਸ ਪ੍ਰੋਗਰਾਮ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। ਦਿੱਲੀ ਪੁਲਿਸ ਨੇ ਵੀ ਰਾਜਘਾਟ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਦੇਖਣਾ ਹੋਵੇਗਾ ਕਿ ਅਦਾਲਤੀ ਪ੍ਰਕਿਰਿਆ ਦੇ ਬਾਈਕਾਟ ਤੋਂ ਬਾਅਦ ਕੇਜਰੀਵਾਲ ਦਾ ਇਹ ‘ਸਤਿਆਗ੍ਰਹਿ’ ਦਿੱਲੀ ਦੀ ਸਿਆਸਤ ਵਿੱਚ ਕੀ ਨਵਾਂ ਮੋੜ ਲਿਆਉਂਦਾ ਹੈ
