ਪੰਜਾਬ ਦੀ ਧਰਤੀ ਨਾ ਕਦੇ ਝੁਕੀ ਹੈ ਤੇ ਨਾ ਝੁਕੇਗੀ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ED ਦੀਆਂ ਰੇਡਾਂ ‘ਤੇ ਵੱਡਾ ਬਿਆਨ

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਹੋਰ ਟਿਕਾਣਿਆਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮਾਰੀ ਗਈ ਰੇਡ ਤੋਂ ਬਾਅਦ ਸੂਬੇ ਦੀ ਸਿਆਸਤ ਭਖ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਕਾਰਵਾਈ ਨੂੰ ਕੇਂਦਰ ਦੀ ਭਾਜਪਾ ਸਰਕਾਰ ਦੀਆਂ “ਡਰਾਉਣ-ਧਮਕਾਉਣ ਵਾਲੀਆਂ ਚਾਲਾਂ” ਕਰਾਰ ਦਿੰਦਿਆਂ ਕੇਂਦਰ ‘ਤੇ ਜ਼ੋਰਦਾਰ ਹਮਲਾ ਬੋਲਿਆ ਹੈ

“ਇਹ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ”
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ। ਉਨ੍ਹਾਂ ਇਤਿਹਾਸ ਦਾ ਹਵਾਲਾ ਦਿੰਦੇ ਹੋਏ ਕਿਹਾ:

“ਇਹ ਉਹ ਪਵਿੱਤਰ ਧਰਤੀ ਹੈ ਜਿੱਥੇ ਔਰੰਗਜ਼ੇਬ ਵਰਗੇ ਜ਼ਾਲਮ ਵੀ ਪੰਜਾਬੀਆਂ ਨੂੰ ਗੋਡੇ ਟੇਕਣ ਲਈ ਮਜਬੂਰ ਨਹੀਂ ਕਰ ਸਕੇ ਸਨ। ਇਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਵਾਰਸਾਂ ਦੀ ਧਰਤੀ ਹੈ, ਜਿਨ੍ਹਾਂ ਨੇ ਅੰਗਰੇਜ਼ ਹਕੂਮਤ ਅੱਗੇ ਵੀ ਸਿਰ ਨਹੀਂ ਝੁਕਾਇਆ। ਮੋਦੀ ਸਰਕਾਰ ਦੀਆਂ ਇਹ ਏਜੰਸੀਆਂ ਸਾਨੂੰ ਡਰਾ ਨਹੀਂ ਸਕਦੀਆਂ।”

ਭਾਜਪਾ-ED ਗਠਜੋੜ ‘ਤੇ ਹਮਲਾ
ਭਗਵੰਤ ਮਾਨ ਨੇ ਕੇਂਦਰੀ ਏਜੰਸੀਆਂ ਦੀ ਵਰਤੋਂ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਭਾਜਪਾ ਹੁਣ ਚੋਣਾਂ ਦੇ ਮੈਦਾਨ ਵਿੱਚ ਲੜਨ ਦੀ ਬਜਾਏ ED ਰਾਹੀਂ ਸਿਆਸਤ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ “ਭਾਜਪਾ-ED ਦਾ ਗਠਜੋੜ” ਕਦੇ ਕਾਮਯਾਬ ਨਹੀਂ ਹੋਵੇਗਾ ਅਤੇ ਜਲਦੀ ਹੀ ਇਸ ਦਾ ਅੰਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਧੱਕੇਸ਼ਾਹੀਆਂ ਦਾ ਜਵਾਬ ਦੇਣਾ ਜਾਣਦੇ ਹਨ

#BhagwantMann

#EDRaid

#PunjabPolitics

#SanjeevArora

#AamAadmiParty

#PunjabNews